ਵਿਦਿਆਰਥੀਆਂ ਦੀ ਸਹੀ ਪਰਵਰਿਸ਼ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੀ ਅਹਿਮ ਭੂਮਿਕਾ:-ਪ੍ਰਿੰਸੀਪਲ ਵਿਵੇਕ ਤਿਵਾਰੀ
ਪਟਿਆਲ਼ਾ, 15 ਅਪ੍ਰੈਲ:- ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਵਿੱਚ ਕਲਾਸ 3 ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਓਰੀਐਂਟੇਸ਼ਨ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਲਗਭਗ 150 ਮਾਪਿਆਂ ਨੇ ਭਾਗ ਲਿਆ। ਇਸ ਸੈਸ਼ਨ ਦਾ ਆਯੋਜਨ ਅਤੇ ਸੰਚਾਲਨ ਲੈਵਲ ਕੋਆਰਡੀ ਨੇਟਰ ਪ੍ਰਿਆ ਕਪੂਰ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਨੂ ਤਿਵਾਰੀ ਹਾਜ਼ਰ ਸਨ। ਪ੍ਰਿਆ ਕਪੂਰ ਨੇ ਸਕੂਲ ਦੀਆਂ ਨੀਤੀਆਂ, ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਮਹੱਤਵਪੂਰਨ ਪੇਰੈਂਟਿੰਗ ਟਿਪਸ ਵੀ ਸਾਂਝੇ ਕੀਤੇ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਸਹੀ ਪਰਵਰਿਸ਼ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਸਕੂਲ ਦੀ ਆਚਾਰ ਸੰਹਿਤਾ ਅਤੇ ਨੀਤੀਆਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਮਾਪਿਆਂ ਤੋਂ ਸਹਿਯੋਗ ਦੀ ਅਪੀਲ ਕੀਤੀ। ਵਿਵੇਕ ਤਿਵਾਰੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਮਾਪਿਆਂ ਦੀ ਸਰਗਰਮ ਭਾਗੀਦਾਰੀ ਅਤੇ ਲਗਾਤਾਰ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।