logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ:-ਮੇਅਰ ਕੁੰਦਨ ਗੋਗੀਆ



ਪਟਿਆਲਾ, 15 ਅਪ੍ਰੈਲ: ਅੱਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਸੁਧਾਰਨ ਅਤੇ ਕੂੜਾ ਕਰਕਟ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸੈਨੇਟਰੀ ਇੰਸਪੈਕਟਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸ਼ਹਿਰ ਵਿੱਚ ਵਧ ਰਹੀ ਗੰਦਗੀ ਨੂੰ ਲੈ ਕੇ ਗੰਭੀਰ ਚਰਚਾ ਹੋਈ ਅਤੇ ਤੁਰੰਤ ਪ੍ਰਭਾਵ ਨਾਲ ਕਈ ਮਹੱਤਵਪੂਰਨ ਫੈਸਲੇ ਕੀਤੇ ਗਏ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸ਼ਹਿਰ ਦੀ ਸਫਾਈ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੀਟਿੰਗ ਦੌਰਾਨ ਸੈਨੇਟਰੀ ਇੰਸਪੈਕਟਰਾਂ ਨੂੰ ਹਦਾਇਤ ਦਿੱਤੀ ਗਈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉਲੰਘਣਾ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ। ਮੇਅਰ ਨੇ ਖਾਸ ਤੌਰ ’ਤੇ ਸੜਕਾਂ ਦੇ ਕਿਨਾਰੇ ਰੇਹੜੀ ਲਗਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਨਿਗਮ ਟੀਮ ਵਲੋਂ ਉਨ੍ਹਾਂ ਕੋਲ ਡਸਟਬਿਨ ਨਹੀਂ ਪਾਏ ਗਏ ਤਾ ਉਨ੍ਹਾਂ ਦਾ ਮੋਟਾ ਜੁਰਮਾਨਾ ਕੀਤਾ ਜਾਵੇਗਾ ਅਗਰ ਕੋਈ ਭੀ ਇਸ ਨੂੰ ਨਾ ਮੰਨਣ ਦੀ ਸੂਰਤ ਵਿਚ ਉਨ੍ਹਾਂ 'ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ, ਦੁਕਾਨਦਾਰ ਜਾਂ ਕੂੜਾ ਚੁੱਕਣ ਵਾਲੇ ਰੇਹੜੀ ਵਾਲਿਆਂ ਵੱਲੋਂ ਸੜਕਾਂ ਜਾਂ ਜਨਤਕ ਸਥਾਨਾਂ ’ਤੇ ਕੂੜਾ ਸੁੱਟਿਆ ਗਿਆ ਤਾਂ ਉਨ੍ਹਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਨਾਲ ਹੀ ਇਸ ਵਿੱਚ ਬਣਦਾ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਿਗਮ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਪਟਿਆਲਾ ਸਹਿਰ ਵਿੱਚ ਨਿਗਰਾਨੀ ਕੀਤੀ ਜਾਵੇਗੀ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਸ਼ਹਿਰ ਨੂੰ ਸੁੱਚਾ ਤੇ ਸੁੰਦਰ ਬਣਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਸਫਾਈ ਸਿਰਫ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ ਹੈ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

4
297 views

Comment