logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਭਿਆਨ, ਗੋਦ ਭਰਾਈ ਤੇ ਅੰਨਪੂਰਣਾ ਦਿਵਸ ਮਨਾਇਆ

ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਪਾਲ ਕੌਰ ਧਾਰੀਵਾਲ ਵੱਲੋਂ ਜਾਣਕਾਰੀ ਦਿੱਤੀ ਕਿ ਬਰਨਾਲਾ ਦੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਭਿਆਨ, ਸੀ.ਬੀ.ਈ. (Community Based Events), ਗੋਦ ਭਰਾਈ ਅਤੇ ਅੰਨਪੂਰਣਾ ਦਿਵਸ ਮਨਾਇਆ ਗਿਆ। ਇਸ ਮੌਕੇ ਬਰਨਾਲਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਾਏ ਗਏ। ਪ੍ਰੋਗਰਾਮਾਂ ਦੌਰਾਨ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਰਸਮ ਕੀਤੀ ਗਈ ਅਤੇ ਉਨ੍ਹਾਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਸੰਤੁਲਿਤ ਆਹਾਰ ਬਾਰੇ ਜਾਗਰੂਕ ਕੀਤਾ ਗਿਆ। ਅੰਨਪੂਰਣਾ ਦਿਵਸ ਤਹਿਤ ਬੱਚਿਆਂ ਅਤੇ ਮਾਤਾਵਾਂ ਨੂੰ ਪੋਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ, ਤੰਦਰੁਸਤੀ ਅਤੇ ਵਿਕਾਸ ਲਈ ਸਹੀ ਖੁਰਾਕ ਅਤੇ ਸਫਾਈ ਦੇ ਮਾਪਦੰਡਾਂ ਉੱਤੇ ਵੀ ਜ਼ੋਰ ਦਿੱਤਾ ਗਿਆ।
ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਤੇ ਵਿਭਾਗੀ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਮਾਤਾ ਤੇ ਬੱਚੇ ਦੀ ਭਲਾਈ ਲਈ ਮਹੱਤਵਪੂਰਨ ਸਾਬਤ ਹੋ ਰਹੇ ਹਨ ਅਤੇ ਸਮਾਜ ਵਿੱਚ ਪੋਸ਼ਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਯੋਗਦਾਨ ਪਾ ਰਹੇ ਹਨ।

0
392 views

Comment