ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2026 ਨੂੰ
ਪਟਿਆਲਾ , 16 ਅਪ੍ਰੈਲ: ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ –ਸਾਰਣੀ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ' ਚ ਨਗਰ ਨਿਗਮ ਅਧੀਨ ਮਿਉਂਸਪਲ ਕੌਂਸਲ ਨਾਭਾ/ ਪਾਤੜਾ/ ਰਾਜਪੁਰਾ ਅਤੇ ਸਮਾਣਾ ਅਧੀਨ ਚੋਣਾਂ ਹੋਣੀਆਂ ਹਨ। ਓਹਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਲਈ ਜਿਲ੍ਹਾ ਪਟਿਆਲਾ ਦੀ ਵੈੱਬਸਾਈਟ patiala.gov.in ਉਪਰ ਸਬੰਧਤ ਵੋਟਰ ਸੂਚੀਆਂ ਅੱਪਲੋਡ ਕਾਰਵਾਈਆਂ ਜਾਣ । ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ 23 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈ, ਬਿਨੈਕਾਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ 'ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਇਲਾਕੇ ਵਿੱਚ ਉਹ ਰਹਿੰਦਾ ਹੈ।
ਉਹਨਾ ਇਹ ਵੀ ਦਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 15 ਅਪ੍ਰੈਲ 2026 ਨੂੰ ਕੀਤੀ ਜਾ ਚੁੱਕੀ ਹੈ ਅਤੇ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਕੀਤੀ ਜਾਵੇਗੀ।