ਮੁੱਖ ਮੰਤਰੀ ਮਾਵਾਂ-ਧੀਆ ਸਤਿਕਾਰ ਯੋਜਨਾਂ ਲਈ ਰਜਿਸ਼ਟ੍ਰੇਸ਼ਨ ਦਾ ਕੰਮ ਜਾਰੀ,ਮਹਿਲਾਵਾਂ ਵਿੱਚ ਭਾਰੀ ਉਤਸ਼ਾਹ
ਮੁੱਖ ਮੰਤਰੀ ਮਾਵਾਂ-ਧੀਆ ਸਤਿਕਾਰ ਯੋਜਨਾਂ ਲਈ ਰਜਿਸ਼ਟ੍ਰੇਸ਼ਨ ਦਾ ਕੰਮ ਜਾਰੀ,ਮਹਿਲਾਵਾਂ ਵਿੱਚ ਭਾਰੀ ਉਤਸ਼ਾਹ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਪੂਰੇ ਵਾਅਦੇ, ਆਪ ਵਰਕਰਾਂ ਵੱਲੋਂ ਸੇਵਾ ਦੀ ਭਾਵਨਾਂ ਨਾਲ ਕੀਤੀ ਜਾ ਰਹੀ ਮੱਦਦ
ਹਰਜੋਤ ਬੈਂਸ ਵੱਲੋਂ ਹਰ ਯੋਗ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਿਰਦੇਸ਼
ਕੈਬਨਿਟ ਮੰਤਰੀ ਖੁੱਦ ਕਰ ਰਹੇ ਹਨ ਰਜਿਸ਼ਟ੍ਰੇਸ਼ਨ ਦੀ ਮੋਨੀਟਰਿੰਗ
ਨੰਗਲ 16 ਅਪ੍ਰੈਲ: ਪੰਜਾਬ ਦੇ 9 ਹਲਕਿਆਂ ਵਿੱਚ ਪਾਇਲਟ ਪ੍ਰੋਜੈਕਟ ਵੱਜੋਂ ਸ਼ੁਰੂ ਹੋਈ ਮਾਵਾਂ-ਧੀਆਂ ਸਤਿਕਾਰ ਯੌਜਨਾਵਾਂ ਦੀ ਰਜਿਸ਼ਟ੍ਰੇਸ਼ਨ ਦਾ ਕੰਮ ਹਲਕੇ ਦੇ ਵੱਖ ਵੱਖ ਸ਼ਹਿਰਾਂ/ਪਿੰਡਾਂ ਵਿੱਚ ਬਲਾਕ/ਬੂਥ ਪੱਥਰ ਤੇ ਚੱਲ ਰਿਹਾ ਹੈ। ਹਰ ਯੋਗ ਪਰਿਵਾਰ ਤੱਕ ਸਰਕਾਰੀ ਯੌਜਨਾਵਾਂ ਦਾ ਲਾਭ ਪਹੁੰਚਾਉਣਾ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਇਸ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰ ਦੇ ਨਾਲ ਮੋਢਾ ਜੋੜ ਕੇ ਸੇਵਾ ਦੀ ਭਾਵਨਾਂ ਨਾਲ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਮਾਵਾਂ-ਧੀਆ ਸਤਿਕਾਰ ਯੋਜਨਾ ਦੀ ਰਜਿਸ਼ਟ੍ਰੇਸ਼ਨ ਦੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚੋਣਾ ਤੋ ਪਹਿਲਾ ਜਿਹੜੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਰਜਿਸ਼ਟ੍ਰੇਸ਼ਨ ਦਾ ਕੰਮ ਨਿਰੰਤਰ ਜਾਰੀ ਹੈ, ਅਸੀ ਆਪਣੇ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਹਰ ਪਿੰਡ, ਸ਼ਹਿਰ ਵਿੱਚ ਜਾ ਕੇ ਬਲਾਕ ਅਤੇ ਬੂਥ ਲੈਵਲ ਤੇ ਸਹਿਯੋਗ ਦੇਣ ਤਾਂ ਜੋਂ ਕੋਈ ਵੀ ਯੋਗ ਪਰਿਵਾਰ ਸਰਕਾਰ ਦੀ ਕਿਸੇ ਵੀ ਯੌਜਨਾ ਦਾ ਲਾਭ ਲੈਣ ਤੋਂ ਵਾਝਾਂ ਨਾ ਰਹੇ।
ਸ.ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਨਾਲ ਆਮ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆ ਮਹਿਲਾਵਾਂ ਨੂੰ 1500 ਰੁਪਏ ਮਿਲਣਗੇ। ਇਸ ਯੋਜਨਾਂ ਨੂੰ ਪੂਰੀ ਤਰਾਂ ਪਾਰਦਰਸ਼ੀ ਬਣਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋ ਪਹਿਲਾ ਹਰ ਪਰਿਵਾਰ ਨੂੰ 10 ਲੱਖ ਰੁਪਏ ਦੀ ਕੈਸ਼ਲੈਸ ਇਲਾਜ਼ ਦੀ ਸਹੂਲਤ ਦਿੱਤੀ ਜਾ ਰਹੀ ਹੈ। 95 ਪ੍ਰਤੀਸ਼ਤ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੀ ਸਿੱਖਿਆਂ ਹੁਣ ਦੇਸ਼ ਭਰ ਵਿੱਚ ਸ਼ਿਖਰਾਂ ਤੇ ਆਪਣਾ ਨਾਮ ਦਰਜ ਕਰਵਾ ਚੁੱਕੀ ਹੈ। ਸੂਬੇ ਵਿਚ ਖੇਡ ਪ੍ਰੇਮੀਆਂ ਨੂੰ ਸੋਗਾਤਾਂ ਦੇ ਕੇ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।