logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ


ਦਾਅਵੇ ਅਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ, ਨਿਪਟਾਰਾ 30 ਅਪ੍ਰੈਲ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ ਨੂੰ

ਬਰਨਾਲਾ, ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ-ਸਾਰਨੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਭਦੌੜ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਤਪਾ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 15 ਅਪ੍ਰੈਲ 2026 ਨੂੰ ਕੀਤੀ ਜਾ ਚੁੱਕੀ ਹੈ। ਓਹਨਾਂ ਦੱਸਿਆ ਕਿ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੋਧ ਸਬੰਧੀ ਅਨੁਸੂਚੀ ਮੁਤਾਬਿਕ, ਪੰਜਾਬ ਮਿਉਂਸਪਲ ਚੋਣ ਨਿਯਮ, 1994 ਦੇ ਨਿਯਮ 14 ਵਿੱਚ ਦਰਸਾਏ ਅਨੁਸਾਰ ਕੋਈ ਵੀ ਯੋਗ ਵਿਅਕਤੀ ਫਾਰਮ ਨੰ. 7 (ਨਾਮ ਸ਼ਾਮਲ ਕਰਨ ਸਬੰਧੀ ਦਾਅਵੇ ਦੀ ਅਰਜ਼ੀ ਲਈ), ਫਾਰਮ 8 (ਨਾਮ ਸ਼ਾਮਲ ਕਰਨ ਸਬੰਧੀ ਇਤਰਾਜ਼ ਲਈ) ਅਤੇ ਫਾਰਮ 9 (ਇੱਕ ਐਂਟਰੀ ਵਿੱਚ ਵੇਰਵਿਆਂ ਬਾਰੇ ਇਤਰਾਜ਼ ਲਈ) ਰਾਹੀਂ ਬਿਨੈ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਫਾਰਮ ਨੰ: 7, 8 ਅਤੇ 9 ਨੂੰ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ ਮਿਤੀ 23.4.2026 ਨਿਰਧਾਰਤ ਕੀਤੀ ਗਈ ਹੈ। ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈ, ਬਿਨੈਕਾਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ 'ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਇਲਾਕੇ ਵਿੱਚ ਉਹ ਰਹਿੰਦਾ ਹੈ। ਓਹਨਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ, ਨਗਰ ਕੌਂਸਲ ਭਦੌੜ ਦੇ 13 ਵਾਰਡਾਂ, ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਤੇ ਨਗਰ ਕੌਂਸਲ ਤਪਾ ਦੇ 15 ਵਾਰਡਾਂ ਲਈ ਚੋਣਾਂ ਹੋਣਗੀਆਂ।

8
479 views

Comment