logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪਟਿਆਲਾ/ ਬਨੂੜ, 17 ਅਪ੍ਰੈਲ:
ਪੇਂਡੂ ਵਿਕਾਸ ਤੇ ਪੰਚਾਇਤ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਬਨੂੜ ਵਿਖੇ ਆਯੋਜਿਤ ਸਪੋਨਟੈਨਿਆ - 2026 ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।ਆਪਣੇ ਸੰਬੋਧਨ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਨੌਜਵਾਨ ਅਤੇ ਪੜ੍ਹੀ-ਲਿਖੀ ਪਾਰਟੀ ਹੈ ਜੋ ਦੇਸ਼ ਅਤੇ ਰਾਜ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਉਹਨਾਂ ਨੂੰ ਸਹੀ ਦਿਸ਼ਾ ਵਿੱਚ ਪ੍ਰੇਰਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਨੇ ਸੰਸਥਾ ਦੀ ਪੂਰੀ ਟੀਮ ਅਤੇ ਖਾਸ ਕਰਕੇ ਗਰਗ ਪਰਿਵਾਰ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਮੰਤਰੀ ਨੇ ਕਿਹਾ ਕਿ ਇੰਸਟੀਚਿਊਟ ਵਿੱਚ ਆ ਕੇ ਬਹੁਤ ਖੁਸ਼ੀ ਮਹਿਸੂਸ ਹੋਈ ਅਤੇ ਇੱਥੇ ਆਯੋਜਿਤ ਸੱਭਿਆਚਾਰਕ ਪ੍ਰੋਗਰਾਮ ਬਹੁਤ ਹੀ ਉੱਤਮ ਅਤੇ ਪ੍ਰਭਾਵਸ਼ਾਲੀ ਸਨ। ਉਨ੍ਹਾਂ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਵੱਡੇ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਅਤੇ ਵਿਦੇਸ਼ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੇ ਹਨ, ਜੋ ਕਿ ਸੰਸਥਾ ਲਈ ਮਾਣ ਦੀ ਗੱਲ ਹੈ।ਮੰਤਰੀ ਸੌਂਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਨੌਜਵਾਨੀ ਨੂੰ ਖਤਮ ਕਰਦੇ ਹਨ ਅਤੇ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡੀ ਰੁਕਾਵਟ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖਿਆ, ਕੌਸ਼ਲ ਅਤੇ ਅਨੁਸ਼ਾਸਨ ’ਤੇ ਧਿਆਨ ਕੇਂਦਰਿਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਦੌਰਾਨ ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਦੱਸਿਆ ਕਿ ਇੰਸਟੀਚਿਊਟ ਵਿੱਚ ਇਸ ਸਮੇਂ ਲਗਭਗ 6000 ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਵਿੱਚ ਕਰੀਬ 500 ਵਿਦਿਆਰਥੀ ਵਿਦੇਸ਼ਾਂ ਤੋਂ ਆਏ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰ ਰਹੀ ਹੈ।ਸਮਾਗਮ ਦੇ ਅੰਤ ਵਿੱਚ ਮੰਤਰੀ ਸੌਂਦ ਦਾ ਸੰਸਥਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਮੋਹ ਲਿਆ। ਇਸ ਮੌਕੇ ਰਾਜਪੁਰਾ ਦੇ ਐਸ ਡੀ ਐਮ ਨਮਨ ਮਰਕਨ, ਡੀ ਐੱਸ ਪੀ ਮਨਜੀਤ ਸਿੰਘ , ਨਾਇਬ ਤਹਿਸੀਲਦਾਰ ਹਰਿੰਦਰ ਜੀਤ ਸਿੰਘ, ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ, ਅਸ਼ੋਕ ਗਰਗ, ਸਾਹਿਲ ਗਰਗ, ਵਿਸ਼ਾਲ ਗਰਗ, ਅੰਕੁਰ ਗਰਗ, ਡਾ ਐਸ ਕੇ ਸੋਨੀ, ਸੰਜੀਵ ਸੈਣੀ ਤੋ ਇਲਾਵਾ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਮੋਜੂਦ ਸਨ।

0
0 views

Comment