ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤਕ 52995 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ, ਲਿਫਟਿੰਗ ਵੀ ਜਾਰੀ: ਡਿਪਟੀ ਕਮਿਸ਼ਨਰ
ਰੋਜ਼ਾਨਾ ਪੱਧਰ 'ਤੇ ਲਿਆ ਜਾ ਰਿਹਾ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ
ਬਰਨਾਲਾ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਜਾਰੀ ਹੈ। ਓਹਨਾਂ ਦੱਸਿਆ ਕਿ ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਹੁਣ ਤੱਕ ਕੁੱਲ 121795 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ ਜਿਸ ਵਿਚੋਂ ਅੱਜ 46825 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ। ਹੁਣ ਤੱਕ ਕੁੱਲ 52995 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਅੱਜ 31217 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 11860 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 22,200 ਮੀਟ੍ਰਿਕ ਟਨ, ਪਨਸਪ ਵਲੋਂ 11380 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 7555 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਸਿੱਧੀ ਖਾਤਿਆਂ ਵਿਚ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਲਿਫਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਓਹਨਾਂ ਕਿਹਾ ਕਿ ਰੋਜ਼ਾਨਾ ਪੱਧਰ 'ਤੇ ਮੰਡੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਖਰੀਦ ਏਜੰਸੀਆਂ ਨੇ ਭਰੋਸਾ ਦਿੱਤਾ ਹੈ ਕਿ ਬਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ, ਜਿਸ ਕਰਕੇ ਲਿਫਟਿੰਗ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।