logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਕੋਟਦੁੰਨਾ ਵਿੱਚ 11 ਕਰੋੜ ਦੇ ਵਿਕਾਸ ਕਾਰਜਾਂ ਦੇ ਤੋਹਫ਼ੇ


ਸਵਾ ਕਰੋੜ ਦੀ ਲਾਗਤ ਨਾਲ ਬਣੀ ਦਾਣਾ ਮੰਡੀ ਲੋਕਾਂ ਨੂੰ ਸਮਰਪਿਤ, ਤਿੰਨ ਮੁੱਖ ਸੜਕਾਂ ਦੇ ਨੀਂਹ ਪੱਥਰ ਰੱਖੇ

ਬਰਨਾਲਾ /ਧਨੌਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਕੋਟਦੁੰਨਾ ਵਿਖੇ ਤਕਰੀਬਨ 11 ਕਰੋੜ 40 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਉੱਗੋਕੇ ਵੱਲੋਂ 1.20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਨਵੀਂ ਮੰਡੀ ਲੋਕਾਂ ਨੂੰ ਸਮਰਪਿਤ ਕੀਤੀ ਗਈ। ਕੋਟਦੁੰਨਾ ਤੋਂ ਜੋਗਾ ਜਾਣ ਵਾਲੀ 3.50 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਜਿਸ ਨੂੰ ਕਿ 10 ਫੁੱਟ ਤੋਂ ਚੌੜਾ ਕਰਕੇ 18 ਫੁੱਟ ਕੀਤਾ ਜਾ ਰਿਹਾ ਹੈ, ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੋਟਦੁੰਨਾ ਤੋਂ ਭੈਣੀ ਫੱਤਾ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ 1.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੋਟਦੁੰਨਾ ਤੋਂ ਪੰਧੇਰ ਜਾਣ ਵਾਲੀ ਸੜਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਉੱਗੋਕੇ ਨੇ ਕਿਹਾ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਅਸੀਂ ਸਿਰਫ਼ ਨੀਂਹ ਪੱਥਰ ਹੀ ਨਹੀਂ ਰੱਖ ਰਹੇ, ਸਗੋਂ ਕੰਮ ਨੂੰ ਅਮਲੀ ਰੂਪ ਵਿੱਚ ਪੂਰਾ ਕਰਕੇ ਲੋਕਾਂ ਦੇ ਸਪੁਰਦ ਕਰ ਰਹੇ ਹਾਂ। ਸੜਕਾਂ 'ਤੇ ਵੱਟੇ ਪਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਸਾਰੀਆਂ ਸੜਕਾਂ ਮੁਕੰਮਲ ਕਰ ਲਈਆਂ ਜਾਣਗੀਆਂ। ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਦਾਣਾ ਮੰਡੀ ਦੀ ਸਹੂਲਤ ਮਿਲਣ 'ਤੇ ਪਿੰਡ ਕੋਟਦੁੰਨਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਉੱਗੋਕੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਜੋਤ ਭੱਠਲ (ਚੇਅਰਮੈਨ ਮਾਰਕੀਟ ਕਮੇਟੀ ਧਨੌਲਾ), ਨਿਰਭੈ ਧੌਲਾ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਸਰਪੰਚ ਬਲਜਿੰਦਰ ਸਿੰਘ ਕਿੰਦਾ, ਲਖਵੀਰ ਕੋਟਦੁੰਨਾ, ਮਨਪ੍ਰੀਤ ਕੋਟਦੁੰਨਾ, ਜਗਦੀਪ ਕੋਟਦੁੰਨਾ, ਗੁਰਬਿੰਦਰ ਗਿੱਲ, ਬਲਾਕ ਪ੍ਰਧਾਨ ਨਾਇਬ ਸਿੰਘ ਪੰਧੇਰ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

0
0 views

Comment