logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬੇਅਦਬੀ ਵਿਰੁੱਧ ਕਾਨੂੰਨ ਬਣਨਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼, ਹੁਣ ਸਰਕਾਰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਯਕੀਨੀ ਬਣਾਵੇ: ਹੁਸਨ ਚੰਦ ਸੈਣੀ।

ਬੇਅਦਬੀ ਬਿੱਲ ਉੱਤੇ ਮਾਨਯੋਗ ਗਵਰਨਰ ਵੱਲੋਂ ਦਸਤਖਤ ਕੀਤੇ ਜਾਣ ਤੋਂ ਬਾਅਦ ਇਸ ਦੇ ਕਾਨੂੰਨ ਬਣਨ 'ਤੇ ਸੂਬਾ ਚੇਅਰਮੈਨ ਹੁਸਨ ਚੰਦ ਸੈਣੀ ਨੇ ਸਮੁੱਚੀ ਸਿੱਖ ਕੌਮ ਨੂੰ ਮੁਬਾਰਕਬਾਦ ਦਿੱਤੀ ਹੈ। ਅੱਜ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੈਣੀ ਨੇ ਕਿਹਾ ਕਿ ਇਹ ਇਤਿਹਾਸ ਗੁਰੂ ਸਾਹਿਬ ਨੇ ਆਪ ਰਚਿਆ ਹੈ ਅਤੇ ਇਹ ਉਹਨਾਂ ਸੰਗਤਾਂ ਦੀ ਜਿੱਤ ਹੈ ਜੋ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੀਆਂ ਸਨ।
ਸੂਬਾ ਚੇਅਰਮੈਨ ਹੁਸਨ ਚੰਦ ਸੈਣੀ ਨੇ ਪੁਰਜ਼ੋਰ ਸ਼ਬਦਾਂ ਵਿੱਚ ਕਿਹਾ ਕਿ ਇਹ ਕਾਨੂੰਨ ਸਿਰਫ਼ ਇੱਕ 'ਸ਼ਾਬਾਸ਼ੀ ਖ਼ਬਰ' ਜਾਂ ਸਿਆਸੀ ਵਾਹ-ਵਾਹੀ ਦਾ ਸਾਧਨ ਬਣ ਕੇ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਅਸਲ ਸਾਰਥਕਤਾ ਉਦੋਂ ਹੀ ਸਿੱਧ ਹੋਵੇਗੀ ਜਦੋਂ ਇਸ ਨੂੰ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਉਨ੍ਹਾਂਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ, ਚਾਹੇ ਉਹ ਕਿੰਨੇ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਣ, ਵਿਰੁੱਧ ਬਿਨਾਂ ਕਿਸੇ ਦੇਰੀ ਅਤੇ ਸਿਆਸੀ ਦਬਾਅ ਦੇ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨ ਤਹਿਤ ਦੋਸ਼ੀਆਂ ਨੂੰ ਅਜਿਹੀਆਂ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਾ ਕਰ ਸਕੇ। ਜੇਕਰ ਕਿਸੇ ਖੇਤਰ ਵਿੱਚ ਅਣਗਹਿਲੀ ਕਾਰਨ ਅਜਿਹੀ ਘਟਨਾ ਵਾਪਰਦੀ ਹੈ, ਤਾਂ ਉੱਥੋਂ ਦੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇ।
ਸੈਣੀ ਨੇ ਅੰਤ ਵਿੱਚ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਸ਼ੁਕਰਗੁਜ਼ਾਰ ਹਾਂ, ਪਰ ਸਾਡੀ ਨਜ਼ਰ ਪ੍ਰਸ਼ਾਸਨਿਕ ਕਾਰਵਾਈ 'ਤੇ ਟਿਕੀ ਹੋਈ ਹੈ। ਸਿੱਖ ਕੌਮ ਹੁਣ ਸਿਰਫ਼ ਕਾਨੂੰਨ ਬਣਨ ਨਾਲ ਸੰਤੁਸ਼ਟ ਨਹੀਂ ਹੋਵੇਗੀ, ਬਲਕਿ ਇਨਸਾਫ਼ ਨੂੰ ਅਮਲੀ ਰੂਪ ਵਿੱਚ ਦੇਖਣਾ ਚਾਹੁੰਦੀ ਹੈ।
ਹੁਸਨ ਚੰਦ ਸੈਣੀ
ਸੂਬਾ ਚੇਅਰਮੈਨ
ਐਂਟੀ ਕਰੱਪਸ਼ਨ ਐਂਟੀ ਕ੍ਰਾਈਮ ਫਾਊਂਡੇਸ਼ਨ

29
1825 views

Comment