logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਲਹਿਰਾਗਾਗਾ ਵਿੱਚ ਭਗਵਾਨ ਪਰਸ਼ੂਰਾਮ ਜੈਯੰਤੀ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਵਿੱਚ ਖੂਨਦਾਨ ਕੈਂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤਾ ਦਾਨ

ਲਹਿਰਾ ਗਾਗਾ 19 ਅਪ੍ਰੈਲ 2026 (ਅੰਕੁਸ਼ ਸ਼ਰਮਾ) ਪ੍ਰਾਚੀਨ ਸ੍ਰੀ ਸ਼ਿਵ ਦੁਰਗਾ ਮੰਦਰ ਕਮੇਟੀ, ਲਹਿਰਾਗਾਗਾ ਵੱਲੋਂ ਭਗਵਾਨ ਪਰਸ਼ੂਰਾਮ ਜੀ ਦੀ ਜੈਯੰਤੀ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਅਤੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪੰਜਾਬ ਭਰ ਤੋਂ ਆਏ ਦਾਤਾਵਾਂ ਵੱਲੋਂ ਵੱਡੀ ਗਿਣਤੀ ਵਿੱਚ ਖੂਨਦਾਨ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਦਰ ਕਮੇਟੀ ਵੱਲੋਂ ਧਾਰਮਿਕ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਭਵਿੱਖ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਕ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਕੈਂਪ ਵਿੱਚ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ, ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ, ਜੀਪੀਐਫ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਹਨੁੰਮਤ ਧਾਮ ਸੇਵਾ ਸੁਸਾਇਟੀ ਦੇ ਸਤੀਸ਼ ਗੋਇਲ, ਰਿਪੋਰਟਰ ਸੁਭਾਸ਼ ਜਿੰਦਲ, ਅਗਰਵਾਲ ਸਭਾ ਦੇ ਪ੍ਰਧਾਨ ਸ਼ੀਸ਼ਪਾਲ ਗਰਗ ਅਤੇ ਰਤਨ ਸ਼ਰਮਾ ਨੇ ਵੀ ਆਪਣੀ ਹਾਜ਼ਰੀ ਲਗਵਾਈ।

ਇਸ ਦੌਰਾਨ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਗਗਨਦੀਪ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਮੰਦਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ (ਅੱਛੀ), ਪੁਜਾਰੀ ਮੋਨੂੰ ਸ਼ਰਮਾ ਅਤੇ ਚੇਅਰਮੈਨ ਸੁਦਰਸ਼ਨ ਸ਼ਰਮਾ ਨੇ ਦੱਸਿਆ ਕਿ ਮੰਦਰ ਵਿੱਚ ਅੰਨਪੂਰਨਾ ਰਸੋਈ ਵੀ ਚਲਾਈ ਜਾ ਰਹੀ ਹੈ, ਜਿਸ ਰਾਹੀਂ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਗਰੀਬ ਅਤੇ ਜਰੂਰਤਮੰਦ ਲੋਕਾਂ ਨੂੰ ਮੁਫ਼ਤ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ।

ਅੰਤ ਵਿੱਚ ਮੰਦਰ ਕਮੇਟੀ ਵੱਲੋਂ ਮੰਤਰੀ ਬਰਿੰਦਰ ਗੋਇਲ ਸਮੇਤ ਹੋਰ ਸ਼ਖਸੀਅਤਾਂ ਅਤੇ ਖੂਨਦਾਨੀਆਂ ਦਾ ਸਨਮਾਨ ਵੀ ਕੀਤਾ ਗਿਆ।

11
923 views

Comment