logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਰਕਾਰੀ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਚੇਅਰਮੈਨ ਹਰਦੀਪ ਸਿੰਘ ਸਰਾਂ


ਸਿੱਖਿਆ ਕ੍ਰਾਂਤੀ ਨਾਲ ਬਦਲੀ ਸਕੂਲਾਂ ਦੀ ਨੁਹਾਰ : ਜਸਵਿੰਦਰ ਸਿੰਘ ਸਿੰਦਾ

ਪਿੰਡ ਗਹਿਰੀ ਬੁੱਟਰ ਤੇ ਚੱਕ ਰੁਲਦੂ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕਮਰਿਆਂ ਦਾ ਕੀਤਾ ਉਦਘਟਨ

ਬਠਿੰਡਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਰੋਜ਼ ਨਵੀਆ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹਰਦੀਪ ਸਿੰਘ ਸਰਾਂ ਨੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਗਹਿਰੀ ਬੁੱਟਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 7.5 ਲੱਖ ਰੁਪਏ ਦੀ ਲਾਗਤ ਨਾਲ ਅਤੇ ਚੱਕ ਰੁਲਦੂ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਭਗ 17 ਲੱਖ ਦੀ ਲਾਗਤ ਬਣੇ ਆਧੁਨਿਕ ਕਲਾਸਰੂਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਸਿੰਦਾ ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹਰਦੀਪ ਸਿੰਘ ਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਬਿਹਤਰ ਢਾਂਚਾ ਦੇ ਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੂਰੇ ਦੇਸ਼ ਭਰ ਵਿੱਚੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਵਧੀਆ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਸ੍ਰੀ ਜਸਵਿੰਦਰ ਸਿੰਘ ਸਿੰਦਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮਾਂ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈ ਗਈਆਂ ਹਨ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਲਾਹੇਵੰਦ ਸਿੱਧ ਸਾਬਤ ਹੋ ਰਹੀਆਂ ਹਨ। ਇਸ ਮੌਕੇ ਹਰਮੰਦਰ ਸਿੰਘ ਬਰਾੜ (ਰਿਟ: ਬੀਪੀਈਓ) ਸਿੱਖਿਆ ਕੋਆਰਡੀਨੇਟਰ ਮਾਲਵਾ ਵੈਸਟ ਜ਼ੋਨ, ਜਸਵੰਤ ਸਿੰਘ ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲ ਮੁਖੀ ਗੁਰਬਖ਼ਸ਼ ਸਿੰਘ, ਕੁਲਵਿੰਦਰ ਕੌਰ ਸਮੇਤ ਸਮੂਹ ਅਧਿਆਪਕ, ਬੱਚੇ, ਸਕੂਲ ਕਮੇਟੀ ਚੇਅਰਮੈਨ ਅਤੇ ਸਮੂਹ ਮੈਂਬਰ (ਸਕੂਲ ਮੈਨਜਮੈਂਟ ਕਮੇਟੀ), ਗ੍ਰਾਮ ਪੰਚਾਇਤਾਂ ,ਪਿੰਡ ਵਾਸੀ ਅਤੇ ਵਰਕਰ ਅਤੇ ਹੋਰ ਅਹੁਦੇਦਾਰ ਮੌਜੂਦ ਸਨ

0
432 views

Comment