ਬੀ.ਐਲ.ਓ. ਦੀ ਡਿਊਟੀ ਦੌਰਾਨ ਹੋਈ ਮੌਤ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ* ਸਰਕਾਰ ਮਾਨਸਿਕ ਦਬਾਅ ਪਾਉਣ ਵਾਲ਼ੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ
ਪਟਿਆਲਾ/ਪੰਜਾਬ: 20ਅਪਰੈਲ 2026
ਬੀਤੇ ਦਿਨ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂਆਂ ਵੱਲੋਂ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਕੱਬਾਂ (ਬਲਾਕ ਦੇਵੀਗੜ੍ਹ) ਵਿਖੇ ਬਤੌਰ ਈ.ਟੀ.ਟੀ. ਅਧਿਆਪਕ ਅਤੇ ਬੂਥ ਨੰਬਰ 92 (ਹਲਕਾ ਸਨੌਰ) ਵਿੱਚ ਬਤੌਰ ਬੀ.ਐਲ.ਓ. ਸੇਵਾਵਾਂ ਨਿਭਾ ਰਹੇ ਸਵ: ਪ੍ਰਦੀਪ ਕੁਮਾਰ ਦੀ ਬੇਵਕਤੀ ਮੌਤ 'ਤੇ ਡੂੰਘੇ ਅਫ਼ਸੋਸ ਅਤੇ ਸ਼ਰਧਾਂਜਲੀ ਦਾ ਪ੍ਰਗਟਾਵਾ ਕੀਤਾ ਗਿਆ।ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ , ਪ੍ਰੈਸ ਸਕੱਤਰ ਕਰਨੈਲ ਸਿੰਘ ਫਿਲੌਰ, ਸਹਾਇਕ ਪ੍ਰੈਸ ਸਕੱਤਰ ਦਿਲਦਾਰ ਭੰਡਾਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਪ੍ਰਦੀਪ ਕੁਮਾਰ ਦੀ ਮੌਤ ਮਹਿਜ਼ ਇੱਕ ਇਤਫ਼ਾਕ ਨਹੀਂ, ਸਗੋਂ ਡਿਊਟੀ ਦੇ ਅਥਾਹ ਮਾਨਸਿਕ ਬੋਝ ਅਤੇ ਪ੍ਰਸ਼ਾਸਨਿਕ ਦਬਾਅ ਦਾ ਨਤੀਜਾ ਹੈ।
ਅਧਿਆਪਕ ਆਗੂਆਂ ਤੀਰਥ ਸਿੰਘ ਬਾਸੀ,ਕੁਲਦੀਪ ਪੁਰੋਵਾਲ, ਗੁਰਪ੍ਰੀਤ ਸਿੰਘ ਅਮੀਵਾਲ, ਗੁਰਦੀਪ ਬਾਜਵਾ, ਰਛਪਾਲ ਸਿੰਘ ਵੜੈਚ ਨੇ ਕਿਹਾ ਡਿਊਟੀ ਦੌਰਾਨ ਸ਼ਹੀਦ ਹੋਏ ਪ੍ਰਦੀਪ ਕੁਮਾਰ ਦੇ ਪਰਿਵਾਰ ਨੂੰ ਤੁਰੰਤ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।ਪਰਿਵਾਰ ਦੇ ਇੱਕ ਮੈਂਬਰ ਨੂੰ ਯੋਗਤਾ ਦੇ ਆਧਾਰ 'ਤੇ ਤਰਸ ਦੇ ਆਧਾਰ 'ਤੇ ਤੁਰੰਤ ਸਰਕਾਰੀ ਨੌਕਰੀ ਦਿੱਤੀ ਜਾਵੇ।
ਐਸ.ਆਈ.ਆਰ. (SIR) ਅਤੇ ਹੋਰ ਆਨਲਾਈਨ ਕੰਮਾਂ ਦੇ ਨਾਂ 'ਤੇ ਅਧਿਆਪਕਾਂ 'ਤੇ ਨਾਜਾਇਜ਼ ਮਾਨਸਿਕ ਦਬਾਅ ਪਾਉਣ ਵਾਲੇ ਅਧਿਕਾਰੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿੱਦਿਅਕ ਕੰਮਾਂ ਅਤੇ ਛੁੱਟੀ ਵਾਲੇ ਦਿਨ ਵੀ ਕੰਮ ਕਰਨ ਦੇ ਵਾਧੂ ਬੋਝ ਨੂੰ ਤੁਰੰਤ ਬੰਦ ਕੀਤਾ ਜਾਵੇ।ਆਗੂਆਂ ਨੇ ਦੱਸਿਆ ਕਿ 4 ਅਪ੍ਰੈਲ ਨੂੰ ਫੀਲਡ ਵਿੱਚ ਕੰਮ ਕਰਕੇ ਪਰਤਣ ਤੋਂ ਬਾਅਦ ਆਨਲਾਈਨ ਕੰਮ ਦੇ ਦਬਾਅ ਕਾਰਨ ਪ੍ਰਦੀਪ ਕੁਮਾਰ ਨੂੰ ਦਿਲ ਦਾ ਦੌਰਾ ਪਿਆ, ਜੋ ਬਹੁਤ ਹੀ ਮੰਦਭਾਗੀ ਘਟਨਾ ਹੈ। ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਨ੍ਹਾਂ ਮੰਗਾਂ 'ਤੇ ਗੌਰ ਨਾ ਕੀਤਾ ਅਤੇ ਅਧਿਆਪਕਾਂ ਦੇ ਸ਼ੋਸ਼ਣ ਨੂੰ ਨਾ ਰੋਕਿਆ, ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਅੰਤ ਵਿੱਚ ਸਮੂਹ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਜਾਨਾਂ ਨਾਲ ਖੇਡਣਾ ਬੰਦ ਕੀਤਾ ਜਾਵੇ।ਇਸ ਸਮੇਂ ਸਮੇਂ ਕੁਮਾਰ ਗੁਰਪ੍ਰੀਤ ਰੰਗੀਲਪੁਰ, ਗੁਰਮੀਤ ਬਾਜਵਾ, ਸੁਖਵਿੰਦਰ ਰੰਧਾਵਾ, ਅਮਨਦੀਪ ਬਲਵਿੰਦਰ ਕੁਮਾਰ, ਸੁਖਵਿੰਦਰ ਸਿੰਘ ਸੁਭਾਸ਼ ਚੰਦਰ ਹਾਜ਼ਰ ਸਨ l