ਪ੍ਰਚੀਨ ਸ਼ਿਵ ਦੁਰਗਾ ਮੰਦਰ ਕਮੇਟੀ ਵੱਲੋਂ ਭਗਵਾਨ ਪਰਸ਼ੂਰਾਮ ਜੈਯੰਤੀ ਮੌਕੇ ਖੂਨਦਾਨ ਤੇ ਮੈਡੀਕਲ ਕੈਂਪ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤੀ ਸ਼ਲਾਘਾ ।
ਲਹਿਰਾਗਾਗਾ, 19 ਅਪ੍ਰੈਲ (ਸੁਰੇਸ਼ ਜਵਾਹਰ ਵਾਲਾ) ਸਥਾਨਕ ਪ੍ਰਾਚੀਨ ਸ਼੍ਰੀ ਸ਼ਿਵ ਦੁਰਗਾ ਮੰਦਰ ਕਮੇਟੀ ਲਹਿਰਾਗਾਗਾ ਵੱਲੋਂ ਭਗਵਾਨ ਪਰਸ਼ੂਰਾਮ ਜੀ ਦੀ ਜੈਯੰਤੀ ਨੂੰ ਸਮਰਪਿਤ ਖੂਨਦਾਨ ਅਤੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਰਕਾਰੀ ਹਸਪਤਾਲ ਸੰਗਰੂਰ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।
ਕੈਂਪ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਅਤੇ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਮਾਨਵਤਾ ਦੀ ਸੇਵਾ ਦਾ ਵਧੀਆ ਉਦਾਹਰਨ ਹਨ ਅਤੇ ਖੂਨਦਾਨ ਦੀ ਇੱਕ ਬੋਤਲ ਵੀ ਕਿਸੇ ਦੀ ਕੀਮਤੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਮੰਦਰ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਕੈਂਪ ਦੌਰਾਨ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਗਗਨਦੀਪ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ।
ਮੰਦਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ (ਅੱਛੀ), ਪੁਜਾਰੀ ਮੋਨੂੰ ਸ਼ਰਮਾ ਅਤੇ ਮਾਸਟਰ ਸੁਦਰਸ਼ਨ ਸ਼ਰਮਾ ਨੇ ਦੱਸਿਆ ਕਿ ਮੰਦਰ ਵਿੱਚ ਅੰਨਪੂਰਨਾ ਰਸੋਈ ਵੀ ਚਲ ਰਹੀ ਹੈ, ਜਿਸ ਵਿੱਚ ਸਵੇਰੇ ਅਤੇ ਸ਼ਾਮ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ।
ਇਸ ਮੌਕੇ ਪ੍ਰੈਸ ਕਲੱਬ ਦੇ ਪ੍ਰਧਾਨ ਅਨਿਲ ਜੈਨ, ਰਾਜ ਸਿੰਗਲਾ, ਸਤਵਿੰਦਰ ਸ਼ਰਮਾ, ਚੇਅਰਮੈਨ ਦੀਪੂ ਗਰਗ, ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ, ਜੀਪੀਐਫ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਹਨੁਮੰਤ ਧਾਮ ਸੇਵਾ ਸੁਸਾਇਟੀ ਦੇ ਸੰਸਥਾਪਕ ਸਤੀਸ਼ ਗੋਇਲ ਡੇਰੀ ਵਾਲੇ, ਚੇਅਰਮੈਨ ਸ਼ੀਸ਼ਪਾਲ ਆਨੰਦ, ਸੁਭਾਸ਼ ਜਿੰਦਲ, ਅਗਰਵਾਲ ਸਭਾ ਦੇ ਪ੍ਰਧਾਨ ਸ਼ੀਸ਼ਪਾਲ ਗਰਗ, ਰਤਨ ਸ਼ਰਮਾ ਸਮੇਤ ਮੋਤਵਰ ਤੇ ਹੋਰ ਵੀ ਮੌਜੂਦ ਸਨ।