logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਿਸ਼ਚੇ ਕੋਚਿੰਗ ਸੈਂਟਰ ਨਾਲ ਨੌਜਵਾਨਾਂ ਨੂੰ ਨਵੀਂ ਦਿਸ਼ਾ- ਹਰਜੋਤ ਬੈਂਸ

ਨਿਸ਼ਚੇ ਕੋਚਿੰਗ ਸੈਂਟਰ ਨਾਲ ਨੌਜਵਾਨਾਂ ਨੂੰ ਨਵੀਂ ਦਿਸ਼ਾ- ਹਰਜੋਤ ਬੈਂਸ
ਮੁਕਾਬਲੇਬਾਜੀ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਦਾ ਉਪਰਾਲਾ- ਸਿੱਖਿਆ ਮੰਤਰੀ
25 ਅਪ੍ਰੈਲ ਤੱਕ ਰਜਿਸਟ੍ਰੇਸ਼ਨ ਦਾ ਮੌਕਾ, ਯੋਗ ਵਿਦਿਆਰਥੀਆਂ ਲਈ ਵੱਡਾ ਪਲੇਟਫਾਰਮ- ਬੈਂਸ
ਨੰਗਲ 19 ਅਪ੍ਰੈਲ: ਨੌਜਵਾਨਾਂ ਨੂੰ ਮੁਕਾਬਲੇਬਾਜੀ ਦੀਆਂ ਪ੍ਰੀਖਿਆਵਾਂ ਲਈ ਮਜ਼ਬੂਤ ਤਿਆਰੀ ਕਰਵਾਉਣ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਨੰਗਲ ਵਿੱਚ “ਨਿਸ਼ਚੇ ਕੋਚਿੰਗ ਸੈਂਟਰ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਲੱਖਣ ਉਪਰਾਲੇ ਦਾ ਮੁੱਖ ਮਕਸਦ ਉਹਨਾਂ ਵਿਦਿਆਰਥੀਆਂ ਨੂੰ ਮੌਕਾ ਦੇਣਾ ਹੈ ਜੋ ਆਰਥਿਕ ਤੌਰ ‘ਤੇ ਕਮਜ਼ੋਰ ਹਨ ਪਰ ਉੱਚ ਸੇਵਾਵਾਂ ਵਿੱਚ ਜਾਣ ਦੀ ਯੋਗਤਾ ਅਤੇ ਜਜ਼ਬਾ ਰੱਖਦੇ ਹਨ। ਇਸ ਕੇਂਦਰ ਵਿੱਚ ਮਾਹਿਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਪ੍ਰੀਖਿਆਵਾਂ ਲਈ ਸੁਚੱਜੀ ਅਤੇ ਨਿਯਮਿਤ ਤਿਆਰੀ ਕਰਵਾਈ ਜਾਵੇਗੀ।
ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਸਿੱਖਿਆ ਸੰਕਲਪ ਪ੍ਰੋਗਰਾਮ ਮੌਕੇ ਦਿੱਤੀ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ-ਨਾਲ ਉਹਨਾਂ ਨੂੰ ਸਰਕਾਰੀ ਨੌਕਰੀਆਂ ਲਈ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਨਿਸ਼ਚੇ ਕੋਚਿੰਗ ਸੈਂਟਰ ਵਿੱਚ ਹਰ ਰੋਜ਼ ਸ਼ਾਮ 4 ਘੰਟੇ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ, ਜਿਸ ਨਾਲ ਵਿਦਿਆਰਥੀ ਘਰੇਲੂ ਮਾਹੌਲ ਵਿੱਚ ਹੀ ਉੱਚ ਪੱਧਰੀ ਤਿਆਰੀ ਕਰ ਸਕਣਗੇ। ਇਹ ਉਪਰਾਲਾ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮਾਡਲ ਸਾਬਤ ਹੋਵੇਗਾ।
ਇਹ ਪ੍ਰੋਗ੍ਰਾਮ ਸਕੂਲ ਆਫ਼ ਐਮੀਨੈਂਸ ਨੰਗਲ ਅਤੇ ਰਾਜ ਮਲਹੋਤਰਾ ਆਈ.ਏ.ਐੱਸ ਅਕੈਡਮੀ ਦੇ ਸਾਂਝੇ ਯਤਨਾਂ ਨਾਲ ਚਲਾਇਆ ਜਾ ਰਿਹਾ ਹੈ। ਇਸ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ, ਜਿਸ ਦੀ ਆਖਰੀ ਤਰੀਖ 25 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਇੱਕ ਸੁਨਿਹਰਾ ਮੌਕਾ ਹੈ, ਜਿੱਥੇ ਉਹਨਾਂ ਨੂੰ ਮੁਫ਼ਤ ਵਿੱਚ ਮਾਹਿਰਾਂ ਦੀ ਰਹਿਨੁਮਾਈ ਹਾਸਲ ਹੋਵੇਗੀ।
ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਨਾ ਸਿਰਫ਼ ਵਿਦਿਆਰਥੀਆਂ ਵਿੱਚ ਪ੍ਰੇਰਣਾ ਪੈਦਾ ਹੁੰਦੀ ਹੈ, ਸਗੋਂ ਉਹਨਾਂ ਦਾ ਹੌਸਲਾ ਵੀ ਵਧਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਅਤੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਮਨ ਲਗਾ ਕੇ ਮਿਹਨਤ ਕਰਨ।

25
1041 views

Comment