logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ (ਬਰਨਾਲਾ)



ਅੱਜ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ, ਜ਼ਿਲ੍ਹਾ ਬਰਨਾਲਾ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਸਟੂਡੈਂਟ ਪੁਲਿਸ ਕੈਡਿਟ ਸਕੀਮ ਅਧੀਨ ਵਿਦਿਆਰਥੀਆਂ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ‘ਤੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸ਼੍ਰੀ ਸ਼ੇਰਵਿੰਦਰ ਸਿੰਘ ਆਪਣੇ ਸਹਿਯੋਗੀ ਅਧਿਕਾਰੀਆਂ ਏ.ਐਸ.ਆਈ. ਦੀਵਾਨ ਸਿੰਘ, ਏ.ਐਸ.ਆਈ. ਰਣਜੀਤ ਸਿੰਘ ਅਤੇ ਏ.ਐਸ.ਆਈ. ਗੁਰਚਰਨ ਸਿੰਘ ਸਮੇਤ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦਿਨ-ਪ੍ਰਤੀਦਿਨ ਜੀਵਨ ਵਿੱਚ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਹੈਲਮਟ ਪਹਿਨਣ, ਸੀਟ ਬੈਲਟ ਲਗਾਉਣ, ਨਸ਼ੇ ਵਿੱਚ ਡਰਾਈਵਿੰਗ ਤੋਂ ਬਚਣ, ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਅਤੇ ਸੜਕ ਸੰਕੇਤਾਂ ਦੀ ਪਾਲਣਾ ਕਰਨ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਨਾਲ ਨਾ ਸਿਰਫ਼ ਕਾਨੂੰਨੀ ਕਾਰਵਾਈ ਹੁੰਦੀ ਹੈ, ਸਗੋਂ ਇਹ ਜਾਨ ਲਈ ਵੀ ਖਤਰਾ ਬਣ ਸਕਦੀ ਹੈ। ਇਸ ਲਈ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਆਪਣੇ ਅਤੇ ਹੋਰਨਾਂ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੇ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਇੱਕ ਸੁਚੱਜੇ ਸਮਾਜ ਦੀ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ੍ਹ ਦੇ ਜ਼ਿੰਮੇਵਾਰ ਨਾਗਰਿਕ ਹਨ, ਇਸ ਲਈ ਉਨ੍ਹਾਂ ਨੂੰ ਛੋਟੀ ਉਮਰ ਤੋਂ ਹੀ ਸਹੀ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ।
ਮੰਚ ਦਾ ਸੰਚਾਲਨ ਸ਼੍ਰੀ ਬਲਵੀਰ ਸਿੰਘ ਵੱਲੋਂ ਬੜੀ ਸੁਚੱਜੀ ਤਰੀਕੇ ਨਾਲ ਕੀਤਾ ਗਿਆ। ਇਸ ਮੌਕੇ ‘ਤੇ ਸਟੂਡੈਂਟ ਪੁਲਿਸ ਕੈਡਿਟ ਇੰਚਾਰਜ ਡਾ. ਜਤਿੰਦਰ ਜੋਸ਼ੀ, ਪਾਯਲ ਗਰਗ, ਪੂਨਮ ਸ਼ਰਮਾ, ਹਰਪ੍ਰੀਤ ਸਿੰਘ, ਵੋਕੇਸ਼ਨਲ ਟ੍ਰੇਨਰ ਲਵਪ੍ਰੀਤ ਕੌਰ, ਮੀਨਾਕਸੀ ਗਰਗ, ਗੁਰਮੀਤ ਕੌਰ ਅਤੇ ਰਾਜੇਸ਼ ਕੁਮਾਰ ਸਮੇਤ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ ਅਤੇ ਸੈਮੀਨਾਰ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦਿੱਤਾ। ਸੈਮੀਨਾਰ ਦੇ ਅੰਤ ਵਿੱਚ ਵਿਦਿਆਰਥੀਆਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੰਕਲਪ ਲਿਆ ਗਿਆ ਅਤੇ ਉਨ੍ਹਾਂ ਨੇ ਵਚਨ ਦਿੱਤਾ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਵੀ ਇਸ ਬਾਰੇ ਜਾਗਰੂਕਤਾ ਫੈਲਾਉਣਗੇ।

12
853 views

Comment