logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

--ਡਿਪਟੀ ਕਮਿਸ਼ਨਰ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਂਵਾਂ



--ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਸਬੰਧੀ ਸਮੱਸਿਆਵਾਂ ਤਰਜੀਹ 'ਤੇ ਹੱਲ ਕੀਤੀਆਂ ਜਾਣਗੀਆਂ

ਬਠਿੰਡਾ, ਅਪ੍ਰੈਲ 20 : ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਪਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਵਪਾਰੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲਿਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਵਪਾਰੀਆਂ ਵੱਲੋਂ ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਦੀ ਦਿੱਕਤ, ਬਾਜ਼ਾਰਾਂ ਚ ਟਾਇਲਟ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।

ਉਨ੍ਹਾਂ ਦੱਸਿਆ ਕਿ ਮੌਕੇ ਤੇ ਕਈ ਸਮੱਸਿਆਵਾਂ ਦਾ ਹੱਲ ਕੀਤਾ ਗਿਆ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਮਸਿਆਵਾਂ ਨੂੰ ਤਰਜੀਹੀ ਤੌਰ ਤੇ ਹੱਲ ਕੀਤਾ ਜਾਵੇ ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਵੀਰਪਾਲ ਕੌਰ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ ਤੋਂ ਇਲਾਵਾ ਵਪਾਰੀ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ। ਇਸ ਦੌਰਾਨ ਬਠਿੰਡਾ, ਰਾਮਪੁਰਾ, ਮੌੜ ਆਦਿ ਇਲਾਕਿਆਂ ਦੇ ਬਾਜ਼ਾਰਾਂ ਸਬੰਧੀ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ

0
28 views

Comment