logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜਲਾਲਾਬਾਦ ’ਚ ਪੁਲਸ ਦੀ ਵੱਡੀ ਕਾਰਵਾਈ: 2 ਨਸ਼ਾ ਤਸਕਰ ਕਾਬੂ, ਪਿਸਟਲ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ

ਜਲਾਲਾਬਾਦ ’ਚ ਪੁਲਸ ਦੀ ਵੱਡੀ ਕਾਰਵਾਈ: 2 ਨਸ਼ਾ ਤਸਕਰ ਕਾਬੂ, ਪਿਸਟਲ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ
ਜਲਾਲਾਬਾਦ (ਜਸਵਿੰਦਰ ਸਿੰਘ): ਸਬ-ਡਵੀਜ਼ਨ ਜਲਾਲਾਬਾਦ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਡੀ.ਐੱਸ.ਪੀ. ਗੁਰਸੇਵਕ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਂਚ ਅਧਿਕਾਰੀ ਬਲਜੀਤ ਸਿੰਘ ਮੁਤਾਬਕ ਪੁਲਸ ਪਾਰਟੀ ਡਰੀਮ ਵਿਲਾ ਪੈਲੇਸ ਤੋਂ ਪਿੰਡ ਹਿਸਾਨ ਵਾਲਾ ਵੱਲ ਨਹਿਰ ਦੇ ਨਾਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਆ ਨਹਿਰ ਨੇੜੇ ਇਕ ਖੰਡਰ ਨੁਮਾ ਕਮਰੇ ਕੋਲ ਦੋ ਸ਼ੱਕੀ ਨੌਜਵਾਨ ਖੜ੍ਹੇ ਨਜ਼ਰ ਆਏ। ਪੁਲਸ ਨੂੰ ਵੇਖਦੇ ਹੀ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਮੁਲਾਜ਼ਮਾਂ ਨੇ ਫੌਰੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਦੋਵਾਂ ਦੇ ਕਬਜ਼ੇ ’ਚੋਂ 200 ਨਸ਼ੀਲੀਆਂ ਗੋਲੀਆਂ, ਇੱਕ ਦੇਸੀ ਪਿਸਟਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਸ਼ਿਵਮ ਵਾਸੀ ਲੱਲਾ ਬਸਤੀ ਅਤੇ ਅਰਸ਼ਦੀਪ ਸਿੰਘ ਵਾਸੀ ਮੁਹੱਲਾ ਰਾਜਪੂਤਾਂ ਵਾਲਾ ਵਜੋਂ ਹੋਈ ਹੈ।
ਪੁਲਸ ਵੱਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਨਾਜਾਇਜ਼ ਹਥਿਆਰ ਅਤੇ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।
ਪੁਲਸ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਸੰਬੰਧਿਤ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ

0
312 views

Comment