logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੰਡੀਆਂ ਦਾ ਦੌਰਾ ਕੀਤਾ

ਪਟਿਆਲਾ, ਅਪ੍ਰੈਲ :ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਖਰੀਦ ਦੀ ਪ੍ਰਕਿਰਿਆ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਹੋਵੇ, ਜਿਸ ਦੀ ਸਖ਼ਤ ਹਦਾਇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਸੀ। ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਦਾ ਕਣਕ ਖਰੀਦਣ ਦਾ ਟੀਚਾ 122 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਓਹਨਾ ਕਿਹਾ, ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਣਕ ਖਰੀਦ ਸਬੰਧੀ ਸੁਚਾਰੂ ਪ੍ਰਕਿਰਿਆ ਕਾਇਮ ਕੀਤੀ, ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 39 ਲੱਖ ਮੀਟ੍ਰਿਕ ਟਨ ਫਸਲ ਆ ਚੁੱਕੀ ਹੈ, ਜਿਸ ਵਿੱਚੋਂ 34 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਮੰਤਰੀ ਨੇ ਅੱਗੋਂ ਕਿਹਾ ਕਿ ਇਸ ਦੌਰਾਨ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਵੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬਹੁਤ ਹੀ ਸੁਚਾਰੂ ਅਤੇ ਤੁਰੰਤ ਚੱਲ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਦਾਣੇ ਦਾ ਪੂਰਾ ਮੁੱਲ ਅਤੇ ਸਮੇਂ 'ਤੇ ਭੁਗਤਾਨ ਮਿਲ ਰਿਹਾ ਹੈ। ਮੰਤਰੀ ਸ੍ਰੀ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਕਿਸਾਨਾਂ ਨੂੰ ਕਈ ਵਾਰ ਆਪਣੀ ਫਸਲ ਦੇ ਬਦਲੇ ਭੁਗਤਾਨ ਮਿਲਣ ਲਈ ਹਫਤਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਸੀ। ਕਈ ਵਾਰ ਤਾਂ ਇਹ ਲੰਬੇ ਸਮੇਂ ਤੱਕ ਖਰੀਦ ਪ੍ਰਕਿਰਿਆ ਦੇ ਰੁਕਣ ਦੇ ਕਾਰਨ ਮੰਡੀਆਂ ਵਿੱਚ ਧਰਨੇ ਅਤੇ ਹੜਤਾਲਾਂ ਵੀ ਕੀਤੀਆਂ ਜਾਂਦੀਆਂ ਸਨ। ਪਰ ਇਸ ਵਾਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਕੇ ਮੰਡੀ ਖਰੀਦ ਦੀ ਪ੍ਰਕਿਰਿਆ ਨੂੰ ਬਿਲਕੁਲ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ।ਓਹਨਾ ਕਿਹਾ ਕਿ ਸਰਕਾਰ ਨੇ ਇਸ ਸਾਲ ਦੇ ਲਈ ਪ੍ਰਤੀ ਕੁਅੰਟਲ 2585 ਰੁਪਏ ਐਮਐਸਪੀ ਤੈਅ ਕੀਤੇ ਹਨ, ਜਿਸ ਤੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਲਾਹੇ ਦਾ ਪੂਰਾ ਮੁੱਲ ਮਿਲੇਗਾ। ਓਹਨਾ ਇਹ ਵੀ ਕਿਹਾ ਕਿ ਇਸ ਪ੍ਰਕਿਰਿਆ ਦੇ ਅਧੀਨ ਹੁਣ ਤੱਕ 1818 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਡਲੀਵਰ ਕੀਤੇ ਜਾ ਚੁੱਕੇ ਹਨ। ਓਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਲਈ ਇੱਕ ਸ਼ਾਨਦਾਰ ਰਿਕਾਰਡ ਸਥਾਪਤ ਕੀਤਾ ਹੈ ਅਤੇ ਇਹ ਪ੍ਰਕਿਰਿਆ ਬਿਲਕੁਲ ਪ੍ਰਮਾਣਿਕ ਅਤੇ ਸਹਿਯੋਗ ਨਾਲ ਚੱਲ ਰਹੀ ਹੈ। ਇਸ ਸਾਲ ਸਰਕਾਰ ਨੇ ਕਿਸਾਨਾਂ ਦੇ ਫਸਲਾਂ ਦੀ ਖਰੀਦ ਅਤੇ ਉਸ ਦੇ ਬਦਲੇ ਭੁਗਤਾਨ ਵਿੱਚ ਕਾਫੀ ਸੁਧਾਰ ਕੀਤੇ ਹਨ, ਜਿਸ ਨਾਲ ਕਿਸਾਨਾਂ ਨੂੰ ਮੁੱਖ ਰੂਪ ਵਿੱਚ ਲਾਭ ਮਿਲ ਰਿਹਾ ਹੈ। ਸ੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੂਲ ਉਦੇਸ਼ ਕਿਸਾਨਾਂ ਨੂੰ ਪੂਰੀ ਰਕਮ ਦੀ ਡਲੀਵਰੀ ਅਤੇ ਸਹਿਯੋਗ ਦੇ ਨਾਲ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ। ਪੰਜਾਬ ਸਰਕਾਰ ਦਾ ਇਹ ਵਾਅਦਾ ਹੈ ਕਿ ਕਿਸਾਨਾਂ ਨੂੰ ਭੁਗਤਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੰਪੂਰਨ ਕੀਤਾ ਜਾਵੇਗਾ।ਇਸ ਮੌਕੇ ਨਾਭਾ ਦੇ ਐਸ ਡੀ ਐਮ ਏ ਪੀ ਐਸ ਸੋਮਲ, ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ ਰਵਿੰਦਰ ਕੌਰ, ਡੀ ਐਮ ਵੇਅਰ ਹਾਊਸ ਨਿਰਮਲ ਸਿੰਘ , ਡੀ ਐਮ ਪਨਸਪ ਬਨਦੀਪ , ਡੀ ਐਮ ਮਾਰਕਫੈੱਡ ਵਿਪਨ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

1
67 views

Comment