logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਐਨਸੀਐਸਕੇ ਦੇ ਉਪ-ਚੇਅਰਪਰਸਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਕੀਤਾ ਦੌਰਾ , ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ – ਵਾਈਸ ਚਾਂਸਲਰ

ਅੰਮ੍ਰਿਤਸਰ, 21 ਅਪ੍ਰੈਲ 2026 (ਅਭਿਨੰਦਨ ਸਿੰਘ)

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨਸੀਐਸਕੇ) ਦੇ ਉਪ-ਚੇਅਰਪਰਸਨ ਸ. ਹਰਦੀਪ ਸਿੰਘ ਗਿੱਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕਰਦੇ ਹੋਏ ਯੂਨੀਵਰਸਿਟੀ ਵੱਲੋਂ ਸਫਾਈ ਕਰਮਚਾਰੀਆਂ ਦੀ ਭਰਤੀ, ਤਰੱਕੀ ਅਤੇ ਭਲਾਈ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਦੀ ਸਮੀਖਿਆ ਕੀਤੀ। ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਯੋਜਨਾਵਾਂ ਦੀ ਸਿਫਾਰਸ਼ ਕਰਨ, ਪੁਨਰਵਾਸ ਸਕੀਮਾਂ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਜਾਂਚ ਕਰਨ ਅਤੇ ਸਰਕਾਰਾਂ ਨੂੰ ਉਨ੍ਹਾਂ ਦੇ ਕੰਮਕਾਜੀ ਹਾਲਾਤ ਅਤੇ ਸਮਾਜਿਕ ਸੁਰੱਖਿਆ ਵਿੱਚ ਸੁਧਾਰ ਲਈ ਸਲਾਹ ਦੇਣ ਵਾਲਾ ਸੰਗਠਨ ਹੈ।

ਯੂਨੀਵਰਸਿਟੀ ਪਹੁੰਚਣ ‘ਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸ. ਹਰਦੀਪ ਸਿੰਘ ਗਿੱਲ ਦਾ ਸਵਾਗਤ ਕੀਤਾ। ਵਾਈਸ ਚਾਂਸਲਰ ਦਫ਼ਤਰ ਵਿੱਚ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰੋ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੀਆਂ ਮਹੱਤਵਪੂਰਨ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਫਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਸਮੇਂ-ਸਮੇਂ ‘ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਲਈ ਹੋਰ ਬਿਹਤਰ ਸੁਵਿਧਾਵਾਂ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।

ਇਸ ਮੌਕੇ ਸ. ਹਰਦੀਪ ਸਿੰਘ ਗਿੱਲ ਨੇ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਨੂੰ ਸਫਾਈ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਸਕਾਰਾਤਮਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕਰਮਚਾਰੀਆਂ ਨਾਲ ਸੰਬੰਧਿਤ ਮੁੱਖ ਮਸਲਿਆਂ ‘ਤੇ ਵਿਸਥਾਰਪੂਰਵਕ ਚਰਚਾ ਹੋਈ। ਸ. ਗਿੱਲ ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵੱਖ ਵੱਖ ਕਾਰਜਾਂ ਸੰਬਧੀ ਦਿੱਤੇ ਭਰੋਸਿਆਂ ‘ਤੇ ਸੰਤੁਸ਼ਟੀ ਅਤੇ ਉਮੀਦ ਪ੍ਰਗਟਾਈ ਕਿ ਇਹ ਫੈਸਲੇ ਜਲਦੀ ਹੀ ਜ਼ਮੀਨੀ ਪੱਧਰ ‘ਤੇ ਲਾਗੂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਰਮਚਾਰੀਆਂ ਲਈ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ, ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕੰਮਕਾਜੀ ਹਾਲਾਤ ਅਤੇ ਸਮਾਜਿਕ ਸੁਰੱਖਿਆ ਲਾਭਾਂ ਵਿੱਚ ਸੁਧਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਆਯੋਗ ਦੇ ਸਹਿਯੋਗ ਨਾਲ ਤਿਆਰ ਕੀਤੀਆਂ ਜਾਣਗੀਆਂ ਅਤੇ ਉਹ ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐਚ. ਐਸ. ਸੈਣੀ, ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀ ਪੱਲਵ ਸ਼੍ਰੇਸ਼ਠਾ, ਨੋਡਲ ਅਫ਼ਸਰ ਐੱਸਸੀ/ਐੱਸਟੀ ਪ੍ਰੋ. ਵਿਕਰਮ ਸੰਧੂ, ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਦੀਪ ਸਿੰਘ ਨਾਗਰਾ, ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਸ਼੍ਰੀ ਪਰਵੀਨ ਪੁਰੀ ਅਤੇ ਯੂਨੀਵਰਸਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

0
552 views

Comment