logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਉਪਲਬਧ- ਪੂਨਮਦੀਪ ਕੌਰ



ਫ਼ਰੀਦਕੋਟ, 21 ਅਪ੍ਰੈਲ:26(ਨਾਇਬ ਰਾਜ)

ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਦੌਰਾਨ ਆਮ ਜਨਤਾ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਸਹੂਲਤ 30 ਅਪ੍ਰੈਲ ਤੋਂ 14 ਮਈ 2026 ਤੱਕ ਉਪਲਬਧ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ ਦੀ ਵਰਤੋਂ ਲਈ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਕਰਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਗਏ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।
ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ ਐਸ ਏ ਫ਼ਰੀਦਕੋਟ ਵੀ ਹਾਜ਼ਰ ਸਨ।

-------------

8
237 views

Comment