logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਿਊ ਗੋਲਡਨ ਐਵੇਨਿਊ ਇਲਾਕੇ ਦੇ ਵਸਨੀਕਾਂ ਨੇ ਵਿਕਾਸ ਕਾਰਜਾਂ ਲਈ ਵਿਧਾਇਕਾ ਜੀਵਨਜੋਤ ਕੌਰ ਦਾ ਧੰਨਵਾਦ ਕੀਤਾ


ਅੰਮ੍ਰਿਤਸਰ, 22 ਅਪ੍ਰੈਲ ਨਿਊ ਗੋਲਡਨ ਐਵੇਨਿਊ ਇਲਾਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਪੂਰੇ ਹੋਣ ਦੀ ਖੁਸ਼ੀ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਇੱਕ ਵਿਸ਼ੇਸ਼ ਧੰਨਵਾਦੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਬੀਬਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਹੋਏ ਵਿਕਾਸ ਕਾਰਜਾਂ `ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਵਿੱਚ ਹਲਕੇ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਦੇ ਜਾਰੀ ਹੈ। ਨਿਊ ਗੋਲਡਨ ਐਵੇਨਿਊ ਦੇ ਵਸਨੀਕ ਪਿਛਲੇ ਕਾਫੀ ਸਮੇਂ ਤੋਂ ਜਿਨ੍ਹਾਂ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ਵਿਧਾਇਕਾ ਜੀਵਨਜੋਤ ਕੌਰ ਨੇ ਉਨ੍ਹਾਂ ਦੇ ਇਲਾਕੇ ਦੇ ਸਾਰੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਹਨ। ਇਲਾਕਾ ਨਿਵਾਸੀਆਂ ਨੇ ਵਿਧਾਇਕਾ ਜੀਵਨਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਮੰਗਾਂ ਨੂੰ ਬੜੀ ਗੰਭੀਰਤਾ ਨਾਲ ਸਣ ਕੇ ਉਨ੍ਹਾਂ ਦਾ ਹੱਲ ਕੀਤਾ ਹੈ। ਇਸ ਪਿਆਰ ਅਤੇ ਮਾਣ-ਸਤਿਕਾਰ ਲਈ ਧੰਨਵਾਦ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦਾ ਅਸਲੀ ਮਨੋਰਥ ਹੈ ਅਤੇ ਜਨਤਾ ਦਾ ਵਿਸ਼ਵਾਸ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦਾ ਉਤਸ਼ਾਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕੀਤੇ ਜਾ ਰਹੇ ਹਨ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਿਕ ਨਿਵਾਸੀ ਹਾਜ਼ਰ ਸਨ।

6
638 views

Comment