ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ-ਪੁਨੀਤ ਸ਼ਰਮਾ
ਫਰੀਦਕੋਟ, 22 ਅਪ੍ਰੈਲ 2026(ਨਾਇਬ ਰਾਜ)
ਆਉਣ ਵਾਲੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਲਈ ਐਸ.ਡੀ.ਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ ਨੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤੀ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਮੁਸ਼ਤੈਦੀ ਰੱਖਣ ਅਤੇ ਜਿਨਾਂ ਇਲਾਕਿਆਂ ਵਿਚ ਹੜਾਂ ਦੀ ਸਥਿਤੀ ਬਣ ਸਕਦੀ ਹੈ ਉਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚੱਲ ਰਹੀ ਡਰੇਨਾਂ ਦੀ ਸਫ਼ਾਈ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ 3 ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ। ਇੱਕ ਫਲੱਡ ਕੰਟਰੋਲ ਰੂਮ ਤਹਿਸੀਲ ਦਫਤਰ ਕੋਟਕਪੂਰਾ ਅਤੇ ਇੱਕ ਫਲੱਡ ਕੰਟਰੋਲ ਰੂਮ ਤਹਿਸੀਲ ਦਫਤਰ ਜੈਤੋ ਵਿਖੇ ਇਕ ਫਰੀਦਕੋਟ ਵਿਖੇ ਸਥਾਪਿਤ ਕੀਤਾ ਜਾਵੇਗਾ ਅਤੇ ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਰਹਿਣਗੇ।
ਇਸ ਮੌਕੇ ਐਸ.ਡੀ.ਐਮ ਜੈਤੋ ਬਿਰਕਰਮਜੀਤ, ਡੀ.ਆਰ.ਓ ਫਰੀਦਕੋਟ ਮੈਡਮ ਲਵਪ੍ਰੀਤ ਕੌਰ, ਡੀ.ਆਰ.ਏ ਕੁਲਦੀਪ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਤਹਿਸੀਲਦਾਰ ਜੈਤੋ ਰਣਜੀਤ ਸਿੰਘ ਜੈਤੋ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।