logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕੋਟਫੱਤਾ ਵਿੱਚ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਆਧੁਨਿਕ ਖੇਤੀ ਤਰੀਕਿਆਂ ਬਾਰੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ


ਕਣਕ ਦੀ ਕਟਾਈ ਤੋਂ ਬਾਅਦ ਬੀਜ ਸੰਭਾਲ ਅਤੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਬਠਿੰਡਾ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਦੀ ਅਗਵਾਈ ਵਿੱਚ ਬਲਾਕ ਮੌੜ ਦੇ ਕੋਟਫੱਤਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ, ਫ਼ਸਲਾਂ ਦੀ ਸੰਭਾਲ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਵਿੰਦਰ ਕੌਰ ਏਡੀਓ (ਟ੍ਰੇਨਿੰਗ) ਨੇ ਖੇਤੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨਰਮੇ ਦੀ ਸੁਚੱਜੀ ਕਾਸ਼ਤ ਲਈ ਡੂੰਘੀ ਵਹਾਈ, ਭਰਵੀਂ ਰੌਣੀ ਅਤੇ 15 ਮਈ ਤੋਂ ਪਹਿਲਾਂ ਬਿਜਾਈ ਕਰਨ ਦੀ ਸਲਾਹ ਦਿੱਤੀ। ਨਾਲ ਹੀ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਬਚਾਅ ਲਈ ਨਦੀਨਾਂ ਦੇ ਨਾਸ ਅਤੇ ਨਜ਼ਦੀਕੀ ਫ਼ਸਲਾਂ ਦੀ ਚੋਣ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਡਾ. ਹਰਦੀਪ ਸਿੰਘ ਨੇ ਕਣਕ ਦੀ ਕਟਾਈ ਤੋਂ ਬਾਅਦ ਬੀਜ ਸੰਭਾਲ ਅਤੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਝੋਨੇ ਦੀ ਨਵੀਂ ਕਿਸਮ ਪੀਆਰ 133 ਅਤੇ ਪਨੀਰੀ ਦੀ ਸਹੀ ਤਿਆਰੀ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਡਾ. ਯਾਦਵੀਰ ਕੌਰ ਨੇ ਸੱਠੀ ਮੂੰਗੀ ਦੀ ਬਿਜਾਈ ਦੇ ਢੰਗ, ਸਿੰਚਾਈ ਦੀ ਮਹੱਤਤਾ ਅਤੇ ਰੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਹਰੀਆਂ ਖਾਦਾਂ ਦੀ ਵਰਤੋਂ ਅਤੇ ਮਿੱਟੀ-ਪਾਣੀ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡਾ. ਅਰਜੁਨ ਸ਼ਰਮਾ ਨੇ ਮਸ਼ੀਨਰੀ ਅਤੇ ਵੱਖ-ਵੱਖ ਫ਼ਸਲਾਂ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ਮੌਕੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮਾਹਿਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ

0
88 views

Comment