logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ


ਹੁਸ਼ਿਆਰਪੁਰ /ਗੜ੍ਹਸ਼ੰਕਰ/ ਮਾਹਿਲਪੁਰ 23 ਅਪ੍ਰੈਲ 2026 — ਹਲਕਾ ਵਿਧਾਇ ਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਪਾਰਟੀ ਆਗੂ ਵੀ ਮੌਜੂਦ ਸਨ।

3
36 views

Comment