logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬੀਜੇਪੀ ਦੇ ਸਾਰੇ ਜ਼ਿਲ੍ਹਾ ਪ੍ਰਧਾਨ, ਸੈੱਲ ਇੰਚਾਰਜ ਅਤੇ ਹੋਰ ਆਗੂ ਰਹੇ ਮੌਜੂਦ

ਅੱਜ ਬੀਜੇਪੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਕੋਰ ਕਮੇਟੀ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਭਾਜਪਾ ਪੰਜਾਬ ਦੇ ਸਹਿ ਇੰਚਾਰਜ ਸ਼੍ਰੀ ਨਰਿੰਦਰ ਰੈਣਾ ਜੀ, ਸੰਗਠਨ ਮੰਤਰੀ ਸ਼੍ਰੀ ਮੰਥਰੀ ਸ਼੍ਰੀ ਨਿਵਾਸੁਲੂ ਜੀ ਵੀ ਹਾਜ਼ਿਰ ਸਨ। ਮੀਟਿੰਗ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਪਹੁੰਚ ਵਧਾਉਣ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਰ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਚੁਣੌਤੀਆਂ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਰਣਨੀਤੀਆਂ ‘ਤੇ ਵੀ ਗੱਲਬਾਤ ਹੋਈ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਪ੍ਰਧਾਨ, ਸੈੱਲ ਇੰਚਾਰਜ ਅਤੇ ਹੋਰ ਆਗੂ ਵੀ ਮੌਜੂਦ ਰਹੇ। ਸਾਰੇ ਸਾਥੀਆਂ ਦੇ ਜੋਸ਼ ਅਤੇ ਸਮਰਪਣ ਨੂੰ ਦੇਖਦੇ ਹੋਏ ਇਹ ਯਕੀਨ ਹੈ ਕਿ ਅਸੀਂ ਮਿਲ ਕੇ ਪੰਜਾਬ ਵਿੱਚ ਸੰਗਠਨ ਨੂੰ ਨਵੀਆਂ ਉੱਚਾਈਆਂ ‘ਤੇ ਲੈ ਕੇ ਜਾਵਾਂਗੇ।

0
0 views

Comment