logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 23 ਅਪ੍ਰੈਲ 2026 (ਅਭਿਨੰਦਨ ਸਿੰਘ)

ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾ ਨੂੰ ਵੱਖ-ਵੱਖ ਵਿਧੀਆਂ ਰਾਂਹੀ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਜਲਾਉਣ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਮੀਨ ਦੀ ਸਿਹਤ ਖਰਾਬ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਬੇਸ਼ਕੀਮਤੀ ਖੁਰਾਕੀ ਤੱਤ ਅਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦਾ ਹੈ। ਇਸ ਮੌਕੇ ਸ਼੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ), ਅੰਮ੍ਰਿਤਸਰ ਨੇ ਦੱਸਿਆ ਕਿ ਮਾਣਯੋਗ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋਂ ਕਿਸਾਨਾਂ ਦੁਆਰਾ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਉਹਨਾਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨ੍ਹਾ ਸੁਚੱਜਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਅਤੇ ਬਲਾਕ ਪੱਧਰ ਤੇ ਕੈਂਪ, ਪਿੰਡ ਪੱਧਰ ਤੇ ਧਾਰਮਿਕ ਅਸਥਾਨਾ ਤੋਂ ਅਨਾਉਸਮੈਂਟਾਂ, ਨੁਕੜ ਨਾਟਕਾਂ ਅਤੇ ਬਲਾਕ ਪੱਧਰ ਤੇ ਅਗਾਂਹਵਧੂ ਕਿਸਾਨਾ ਅਤੇ ਪਿੰਡਾਂ ਦੇ ਮੋਹਤਬਰ ਨੁਮਾਂਇੰਦਿਆਂ ਜਿਵੇਂ ਕਿ ਸਰਪੰਚ, ਨੰਬਰਦਾਰ ਆਦਿ ਨਾਲ ਮੀਟਿੰਗਾਂ ਕਰਕੇ ਕਣਕ ਦੇ ਨਾੜ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਹਨਾਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਤੋਂ ਤੁੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਹੀ ਅਗਲੀ ਫਸਲ ਲਈ ਖੇਤ ਤਿਆਰ ਕੀਤੇ ਜਾਣ। ਕਿਉਕਿ ਕਣਕ ਦੀ ਕਟਾਈ ਅਤੇ ਝੋਨੇ ਦੀ ਲਵਾਈ ਦੇ ਦਰਮਿਆਨ ਕਿਸਾਨਾ ਕੋਲ ਕਾਫੀ ਸਮਾਂ ਹੁੰਦਾ ਹੈ, ਇਸ ਸਮੇਂ ਦੌਰਾਨ ਕਿਸਾਨ ਜੰਤਰ ਨੂੰ ਹਰੀ ਖਾਦ ਵਜੋਂ ਲਗਾਕੇ ਜ਼ਮੀਨ ਦੀ ਸਿਹਤ ਸੁਧਾਰ ਲਈ ਯੋਗ ਉਪਰਾਲਾ ਕਰ ਸਕਦੇ ਹਨ।

ਇਸ ਮੌਕੇ ਐਸ.ਡੀ.ਐਮ ਅਲਕਾ ਕਾਲੀਆ, ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਨਵਤੇਜ ਸਿੰਘ ਅਤੇ ਗੁਰਜੋਤ ਸਿੰਘ, ਜਗਦੀਪ ਕੌਰ ਡੀ.ਪੀ.ਡੀ (ਆਤਮਾ), ਮਨਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ (ਰੈਕਲਾਮੇਸ਼ਨ), ਹਰਗੁਰਨਾਦ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਵਿਤਾ ਚੌਹਾਨ ਸੀਨੀਅਰ ਸਹਾਇਕ ਅਤੇ ਖੇਤੀਬਾੜੀ ਵਿਭਾਗ ਤੋਂ ਰਜਨੀ ਬਿਸ਼ਟ, ਸ਼ਰਨਜੀਤ ਕੌਰ, ਜੋਰਾਵਰ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।

5
575 views

Comment