logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਭਵਾਨੀਗੜ੍ਹ ਪੁਲਿਸ ਵੱਲੋਂ ਅਲੱਗ ਅਲੱਗ ਮਾਮਲਿਆਂ ਚ' ਲੋੜੀਂਦੇ 41 ਵਿਅਕਤੀ ਕਾਬੂ।

ਭਵਾਨੀਗੜ੍ਹ (ਬਲਵਿੰਦਰ ਸਿੰਘ)- ਸਰਤਾਜ ਸਿੰਘ ਚਾਹਲ ਐੱਸ. ਐੱਸ. ਪੀ. ਸੰਗਰੂਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ-ਡਵੀਜ਼ਨ ਭਵਾਨੀਗੜ੍ਹ ਵੱਲੋਂ ਕਾਰਵਾਈ ਕਰਦੇ ਹੋਏ ਮਿਤੀ 8 ਅਪ੍ਰੈਲ ਤੋਂ 21 ਅਪ੍ਰੈਲ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ-ਵੱਖ ਮੁਕੱਦਮਿਆਂ ’ਚ ਗ੍ਰਿਫਤਾਰ ਕੀਤਾ। ਥਾਣਾ ਵੱਲੋਂ ਇਸ ਅਰਸੇ ਦੌਰਾਨ 4 ਮੁਕੱਦਮਾ ਐੱਨ.ਡੀ.ਪੀ. ਐੱਸ. ਐਕਟ ਤਹਿਤ ਦਰਜ ਕਰ ਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 5 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਇਸ ਅਰਸੇ ਦੌਰਾਨ 1 ਮੁਕੱਦਮਾ ਆਬਕਾਰੀ ਐਕਟ ਤਹਿਤ ਦਰਜ ਕਰ ਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 18 ਲੀਟਰ ਸ਼ਰਾਬ (ਹਰਿਆਣਾ) ਬਰਾਮਦ ਕੀਤੀ ਗਈ।

ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ’ਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਕੇ 7 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ, ਮੋਟਰਸਾਈਕਲ ਸਪਲੈਂਡਰ ਚੋਰੀ ਕੀਤੇ ਗਏ 4 ਪਾਈਪ ਲੋਹਾ, 1 ਡੰਡਾ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਬਰਾਮਦ ਕਰਵਾਇਆ ਗਿਆ।

ਥਾਣਾ ਭਵਾਨੀਗੜ੍ਹ ਦੇ ਏਰੀਆ ’ਚ ਨਸ਼ਾ ਕਰਨ ਦੇ ਆਦਿ 12 ਵਿਅਕਤੀਆਂ ਜੋ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਪਰਿਵਾਰ ਨਾਲ ਗੱਲਬਾਤ ਕਰ ਕੇ ਨਸ਼ਾ ਛੁਡਾਉ ਕੇਂਦਰ ’ਚ ਲਿਜਾਇਆ ਗਿਆ ਅਤੇ ਉਨ੍ਹਾਂ ਨੂੰ ਦਵਾਈ ਦਿਵਾਈ ਗਈ। 124 ਸ਼ੱਕੀ ਵਿਅਕਤੀਆਂ ਖਿਲਾਫ ਕਾਰਵਾਈ ਅਮਲ ’ਚ ਲਿਆਂਦੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 155 ਵ੍ਹੀਕਲਾਂ ਦੇ ਚਲਾਨ ਕੱਟੇ ਗਏ ਹਨ। ਇਸੇ ਤਰ੍ਹਾਂ ਮੁਸ਼ਕਿਲਾਂ ਸੁਣਨ ਉਪਰੰਤ 54 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।

6
337 views

Comment