logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਖੰਨਾ ਅੰਦਰ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ



ਪੁਲਿਸ ਜ਼ਿਲ੍ਹਾ ਖੰਨਾ ਅੰਦਰ ਢੁੱਕਵੇਂ ਪ੍ਰਬੰਧ ਕਰਨ ਦੀ ਅਪੀਲ, ਸਬੰਧਤ ਮਹਿਕਮਿਆਂ ਦਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਬਣਾਉਣ ਦਾ ਦਿੱਤਾ ਸੁਝਾਅ



ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਫਾਇਰ ਸੇਫਟੀ ਵਿਭਾਗ ਰਾਹੀਂ ਫਾਇਰ ਸੇਫਟੀ ਅਤੇ ਜਲਣਸ਼ੀਲ ਸਮੱਗਰੀ ਦੇ ਸਟੋਰੇਜ ਦਾ ਵਿਸਥਾਰ ਨਾਲ ਆਡਿਟ ਕਰਾਉਣ ਦੀ ਅਪੀਲ*



ਖੰਨਾ, ਲੁਧਿਆਣਾ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਮਹੱਤਵਪੂਰਨ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਅੱਗ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਅਪੀਲ ਕੀਤੀ ਗਈ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਫਾਇਰ ਸੇਫਟੀ ਵਿਭਾਗ ਰਾਹੀਂ ਫੈਕਟਰੀਆਂ ਅਤੇ ਵਪਾਰਕ ਇਕਾਈਆਂ ਵਿੱਚ ਫਾਇਰ ਸੇਫਟੀ ਅਤੇ ਜਲਣਸ਼ੀਲ ਸਮੱਗਰੀ ਦੇ ਸਟੋਰੇਜ ਦਾ ਵਿਸਥਾਰ ਨਾਲ ਆਡਿਟ ਕਰਵਾਇਆ ਜਾਵੇ। ਖਾਸ ਕਰਕੇ ਉਹਨਾਂ ਥਾਵਾਂ ‘ਤੇ ਸਖ਼ਤ ਜਾਂਚ ਕੀਤੀ ਜਾਵੇ ਜਿੱਥੇ ਕੈਮੀਕਲ ਜਾਂ ਹੋਰ ਖਤਰਨਾਕ ਪਦਾਰਥ ਸਟੋਰ ਕੀਤੇ ਜਾਂਦੇ ਹਨ, ਤਾਂ ਜੋ ਅੱਗ ਵਰਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਪੱਤਰ ਵਿੱਚ ਦਰਸਾਇਆ ਕਿ ਖੰਨਾ ਦੇ ਵੱਖ-ਵੱਖ ਇਲਾਕਿਆਂ ਵਿੱਚ ਕੁੱਝ ਹੀ ਸਮੇਂ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ। ਸਮਰਾਲਾ ਰੋਡ ਸਥਿਤ ਫਰਨੀਚਰ ਸ਼ੋਅ-ਰੂਮ, ਜੀ.ਟੀ ਰੋਡ ‘ਤੇ ਮੰਜਾ ਮਾਰਕੀਟ ਦੀਆਂ ਕੱਪੜਿਆਂ ਦੀਆਂ ਦੁਕਾਨਾਂ ਅਤੇ ਮਲਕਪੁਰ ਪਿੰਡ ਨੇੜੇ ਵਾਟਰ ਪਾਰਕ ਵਰਗੇ ਸਥਾਨਾਂ ‘ਤੇ ਵਾਪਰੀਆਂ ਘਟਨਾਵਾਂ ਨੇ ਲੋਕਾਂ ਵਿੱਚ ਹਫੜਾ ਦਫੜੀ ਪੈਦਾ ਕਰ ਦਿੱਤੀ ਸੀ। ਇਸਤੋਂ ਇਲਾਵਾ ਦੋਰਾਹਾ ਅਤੇ ਸ੍ਰੀ ਮਾਛੀਵਾੜਾ ਸਾਹਿਬ ਖੇਤਰਾਂ ਵਿੱਚ ਵੀ ਉਦਯੋਗਿਕ ਇਕਾਈਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਹਾਲਾਤਾਂ ਦੌਰਾਨ ਖੰਨਾ ਪੁਲਿਸ ਨੇ ਬੇਹੱਦ ਸਰਗਰਮੀ ਅਤੇ ਜਿੰਮੇਵਾਰੀ ਨਾਲ ਕੰਮ ਕਰਦਿਆਂ ਮੌਕੇ ‘ਤੇ ਪਹੁੰਚ ਕੇ ਹਾਲਾਤਾਂ ‘ਤੇ ਕਾਬੂ ਪਾਇਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ। ਪੁਲਿਸ ਦੀ ਤੇਜ਼ ਕਾਰਵਾਈ ਨਾਲ ਕਈ ਵੱਡੇ ਹਾਦਸਿਆਂ ਨੂੰ ਟਾਲਿਆ ਗਿਆ, ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੱਤਰ ਵਿੱਚ ਸੁਝਾਅ ਦਿੱਤਾ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ, ਜੋ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਤੁਰੰਤ ਕਾਰਵਾਈ ਯਕੀਨੀ ਬਣਾਏ। ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸੰਬੰਧਤ ਵਿਭਾਗਾਂ ਨੂੰ ਫੈਕਟਰੀਆਂ ਵਿੱਚ ਜਾ ਕੇ ਫਾਇਰ ਸੇਫਟੀ ਪ੍ਰਬੰਧਾਂ ਦੀ ਜਾਂਚ ਕਰਨੀ ਚਾਹੀਦੀ ਹੈ, ਖਾਸ ਕਰਕੇ ਉਹਨਾਂ ਥਾਵਾਂ ‘ਤੇ ਜਿੱਥੇ ਜਲਣਸ਼ੀਲ ਸਮੱਗਰੀ ਜਾਂ ਕੈਮੀਕਲ ਵਰਤੇ ਜਾਂਦੇ ਹਨ। ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਇੱਕ ਮਾਹਿਰ ਟੀਮ ਖੰਨਾ ਭੇਜੀ ਜਾਵੇ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਲੋਕਾਂ ਨੂੰ ਜਾਗਰੂਕ ਕਰੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਖੰਨਾ ਪੁਲਿਸ ਦੀ ਇਸ ਪਹਿਲ ਅਤੇ ਸੇਵਾ ਭਾਵਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੁਲਿਸ ਮਹਿਕਮਾ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ। ਇਲਾਕੇ ਦੇ ਲੋਕਾਂ ਨੇ ਐਸ.ਐਸ.ਪੀ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਅੱਗ ਵਰਗੀਆਂ ਘਟਨਾਵਾਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਵੱਡੇ ਹਾਦਸੇ ਰੋਕਣ ਲਈ ਪ੍ਰਬੰਧ ਹੋਰ ਵੀ ਢੁੱਕਵੇਂ ਹੋਣਗੇ।



9
1075 views

Comment