logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ


ਪਟਿਆਲਾ, ਬਰਨਾਲਾ,ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਚੈਕਿੰਗ ਦੌਰਾਨ ਚੇਅਰਮੈਨ ਜੁਨੇਜਾ ਨੇ ਨਵੀਂਆਂ ਬੱਸਾਂ ਦੇ ਆਉਣ ਨਾਲ ਸ਼ੁਰੂ ਹੋਏ ਨਵੇਂ ਰੂਟਾਂ, ਰੋਜ਼ਾਨਾ ਦੀ ਮਾਲੀ ਆਮਦਨ, ਬੱਸਾਂ ਦੀ ਤੇਲ ਔਸਤ ਅਤੇ ਵਰਕਸ਼ਾਪ ਵਿੱਚ ਮੁਰੰਮਤ ਲਈ ਖੜ੍ਹੀਆਂ ਬੱਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਰਕਸ਼ਾਪ ਦੇ ਪ੍ਰਬੰਧਕੀ ਬਲਾਕ ਵਿੱਚ ਸਾਫ਼ ਸਫ਼ਾਈ ਅਤੇ ਵਾਸ਼ਰੂਮਾਂ ਦੀ ਮਾੜੀ ਹਾਲਤ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਵਾਸ਼ਰੂਮਾਂ ਦੀ ਰਿਪੇਅਰ ਕਰਵਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ, "ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਮੁੱਖ ਪ੍ਰਾਥਮਿਕਤਾ ਹੈ।" ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਪ੍ਰਾਪਤ ਲਿਖਤੀ ਜਾਂ ਜ਼ੁਬਾਨੀ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ। ਬੱਸਾਂ ਦੀ ਮੁਰੰਮਤ ਅਤੇ ਸਫ਼ਾਈ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਚੈਕਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੀ.ਆਰ.ਟੀ.ਸੀ. ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਬਰਨਾਲਾ ਰਮਨ ਸ਼ਰਮਾ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

8
797 views

Comment