logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮਾਰਕਫੈਡ ਪਲਾਂਟ ਦੇ ਕਾਮਿਆਂ ਵੱਲੋਂ ਮਜ਼ਦੂਰ ਦਿਹਾੜੇ ਮੌਕੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

28 ਅਪ੍ਰੈਲ(ਕਾਲੀਆ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਰਜਿ. ਦੇ ਬੈਨਰ ਹੇਠ ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ (ਰਜਿ.) ਦੇ ਠੇਕਾ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਹਾੜੇ ਮੌਕੇ 1 ਮਈ 2026, ਦਿਨ ਸ਼ੁੱਕਰਵਾਰ ਨੂੰ ਸੂਬਾ ਪੱਧਰੀ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ ਇਸ ਸੰਘਰਸ਼ ਦੀ ਤਿਆਰੀ ਦੇ ਸਬੰਧ ਵਿੱਚ ਮਾਰਕਫੈਡ ਪਲਾਂਟ ਦੇ ਗੇਟ ਉੱਤੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ 1 ਮਈ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਇਹ ਮੀਟਿੰਗ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੌਕੇ ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਮਲਕੀਤ ਸਿੰਘ, ਜੁਗਰਾਜ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਗਗਨ ਸਿੰਘ, ਸਾਗਰ ਵਰਮਾ, ਜਗਮੋਹਣ ਸਿੰਘ, ਲਖਵਿੰਦਰ ਸਿੰਘ, ਬੁਟਾ ਸਿੰਘ, ਭਰਪੂਰ ਸਿੰਘ, ਪ੍ਰੀਤ, ਰਾਜੂ, ਕਾਕਾ, ਵਰਿੰਦਰ ਸਿੰਘ, ਜਸਵਿੰਦਰ ਸਿੰਘ, ਅਸ਼ਵਨੀ ਕੁਮਾਰ, ਸਕੰਦਰ ਸਿੰਘ, ਅਜ਼ੀਤ ਸਿੰਘ, ਪਾਲ ਸਿੰਘ, ਰਵਿੰਦਰ ਸਿੰਘ, ਹਰਵਿੰਦਰ ਸਿੰਘ, ਵੀਰੂ ਆਦਿ ਹਾਜ਼ਰ ਸਨ।

48
1420 views

Comment