ਡਿਪਟੀ ਕਮਿਸ਼ਨਰ ਵੱਲੋਂ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ
-ਹੁਣ ਤੱਕ ਜਿਲੇ ਵਿੱਚ ਹੋਈ 417854 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ
ਫਰੀਦਕੋਟ, 29 ਅਪ੍ਰੈਲ 2026(ਨਾਇਬ ਰਾਜ)
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਤੱਕ 422023 ਮੀਟਰਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋਈ ਹੈ ਜਿਸ ਵਿੱਚੋਂ 417854 ਮੀਟਰਕ ਟਨ ਦੀ ਖਰੀਦ ਹੋਈ ਹੈ। ਜੋ ਕਿ ਖਰੀਦ ਦੇ ਨਿਰਧਾਰਤ ਸਮੇਂ 24 ਘੰਟੇ ਅੰਦਰ ਕੀਤੀ ਜਾਣ ਵਾਲੀ ਖਰੀਦ ਦਾ 99.92 ਫੀਸਦੀ ਬਣਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਕਣਕ ਵੱਲੋਂ 122601.00 ਮੀਟ੍ਰਿ਼ਕ ਟਨ, ਮਾਰਕਫੈੱਡ ਵੱਲੋਂ 106075.50 ਮੀਟ੍ਰਿਕ ਟਨ, ਪਨਸਪ ਵੱਲੋਂ 94304.00 ਪੰਜਾਬ ਵੇਅਰਹਾਊਸ ਵੱਲੋਂ 73373.00 ਮੀਟ੍ਰਿਕ ਟਨ ਅਤੇ ਖਰੀਦ ਏਜੰਸੀਆਂ ਵੱਲੋਂ 21500.00 ਮੀਟ੍ਰਿਕ ਟਨ ਕਣਕ ਦੀ ਖ੍ਰੀਦ ਕੀਤੀ ਗਈ ਹੈ। ਹੁਣ ਤੱਕ 233085 ਮੀਟ੍ਰਿਕ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤੇ ਵਿੱਚ 910 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਸੰਬੰਧਤ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਮੰਡੀ ਬੋਰਡ , ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਚੁਕਾਈ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ।