logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੀ•ਜੀ•ਆਈ• ਘਾਬਦਾਂ ਦੇ ਸੁਰੱਖਿਆ ਗਾਰਡ ਡਿਊਟੀ ਦੌਰਾਨ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼।

ਭਵਾਨੀਗੜ੍ਹ (ਬਲਵਿੰਦਰ ਸਿੰਘ)– ਇੱਥੋਂ ਨੇੜਲੇ ਪਿੰਡ ਘਾਬਦਾਂ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੀ.ਜੀ.ਆਈ. ਵਿਚ ਡਿਊਟੀ ਕਰਦੇ ਇਕ ਸੁਰੱਖਿਆ ਗਾਰਡ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦੀ ਕੋਸ਼ਿਸ਼ ਕੀਤੀ ਗਈ। ਗੰਭੀਰ ਹਾਲਤ ਵਿਚ ਉਸ ਨੂੰ ਤੁਰੰਤ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਜੱਗੀ, ਜੋ ਬੁਢਲਾਡਾ ਨੇੜਲੇ ਇਲਾਕੇ ਦਾ ਵਸਨੀਕ ਹੈ ਅਤੇ ਇਕ ਨਿੱਜੀ ਸੁਰੱਖਿਆ ਏਜੰਸੀ ਰਾਹੀਂ ਡਿਊਟੀ ਕਰ ਰਿਹਾ ਸੀ, ਨੇ ਕਿਸੇ ਗੱਲਬਾਤ ਦੌਰਾਨ ਇਹ ਕਦਮ ਚੁੱਕਿਆ। ਘਟਨਾ ਤੋਂ ਬਾਅਦ ਸਾਥੀਆਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਪਟਿਆਲਾ ਰੈਫਰ ਕਰ ਦਿੱਤਾ।

ਇਸ ਮਾਮਲੇ ਨਾਲ ਸਬੰਧਿਤ ਕੁਝ ਚਰਚਾਵਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਉਸ ਕੋਲੋਂ ਕੋਈ ਲਿਖਤੀ ਪੱਤਰ ਮਿਲਿਆ ਹੋ ਸਕਦਾ ਹੈ, ਜਿਸ ਵਿਚ ਕੁਝ ਵਿਅਕਤੀਆਂ ਦੇ ਨਾਮ ਦਰਜ ਹੋਣ ਦੀ ਗੱਲ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਦੂਜੇ ਪਾਸੇ, ਥਾਣਾ ਸਦਰ ਸੰਗਰੂਰ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਵੱਲੋਂ ਜਹਿਰੀਲੀ ਚੀਜ਼ ਖਾਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਹ ਇਸ ਸਮੇਂ ਇਲਾਜ ਅਧੀਨ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸੇ ਵੀ ਕਿਸਮ ਦੇ ਲਿਖਤੀ ਪੱਤਰ ਮਿਲਣ ਦੀ ਗੱਲ ਤੋਂ ਇਨਕਾਰ ਕੀਤਾ ਹੈ।

7
266 views

Comment