Jalandhar news: ਜਲੰਧਰ ਵਾਰਡ 20 ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਅਤੇ ਪੁੱਤਰ ਸ਼ੁਭਮ ’ਤੇ ਨਿਗਮ ਮੁਲਾਜ਼ਮ ਨੂੰ ਬੰਦਕ ਬਣਾ ਕੇ ਕੁੱਟਮਾਰ ਦੇ ਦੋਸ਼, ਭਾਰਤ ਨਗਰ ਮਾਰਕੀਟ ’ਚ ਧਰਨਾ
ਖ਼ਬਰ (ਰਿਪੋਰਟਰ: ਅਜੈ ਕੁਮਾਰ, ਜਲੰਧਰ, ਪੰਜਾਬ):
ਜਲੰਧਰ ਦੇ ਵਾਰਡ ਨੰਬਰ 20 ਵਿੱਚ ਇਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿੱਥੇ ਕੌਂਸਲਰ ਮਨਮੋਹਨ ਸਿੰਘ ਰਾਜੂ ਅਤੇ ਉਸਦੇ ਪੁੱਤਰ ਸ਼ੁਭਮ ਉੱਤੇ ਨਿਗਮ ਦੇ ਇਕ ਮੁਲਾਜ਼ਮ ਨੂੰ ਦਫ਼ਤਰ ਵਿੱਚ ਬੰਦਕ ਬਣਾ ਕੇ ਕੁੱਟਮਾਰ ਕਰਨ ਦੇ ਦੋਸ਼ ਲਗੇ ਹਨ।
ਜਾਣਕਾਰੀ ਅਨੁਸਾਰ, ਇਸ ਘਟਨਾ ਤੋਂ ਬਾਅਦ ਨਿਗਮ ਦੇ ਹੋਰ ਮੁਲਾਜ਼ਮ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਭਾਰਤ ਨਗਰ ਮਾਰਕੀਟ ਵਿੱਚ ਸਥਿਤ ਕੌਂਸਲਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮੌਕੇ ’ਤੇ ਇਕੱਠੇ ਹੋਏ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ। ਸੂਚਨਾ ਮਿਲਣ ’ਤੇ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਬੰਧਤ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਜਾਂਚ ਦੇ ਅਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।