ਹੈੱਡਲਾਈਨ:
ਜਲੰਧਰ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਵੱਲੋਂ ਥਾਣੇ ਦਾ ਘੇਰਾਓ, ਸ਼ੁਭਮ ਖਿਲਾਫ਼ FIR ਦੀ ਮੰਗ ‘ਤੇ ਤਿੱਖੀ ਨਾਰੇਬਾਜ਼ੀ
ਖ਼ਬਰ:
ਜਲੰਧਰ: ਜਲੰਧਰ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਥਾਣੇ ਦਾ ਘੇਰਾਓ ਕਰਦੇ ਹੋਏ ਪਰਸ਼ਾਦ ਮਨਮੋਹਨ ਸਿੰਘ ਰਾਜੂ ਦੇ ਪੁੱਤਰ ਸ਼ੁਭਮ ਖ਼ਿਲਾਫ਼ FIR ਦਰਜ ਕਰਨ ਦੀ ਮੰਗ ‘ਤੇ ਜ਼ੋਰਦਾਰ ਨਾਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਸ਼ੁਭਮ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੜਕਾਂ ਜਾਮ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦੇ ਹੋਏ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਦਾ ਭਰੋਸਾ ਦਿਵਾਇਆ।
ਰਿਪੋਰਟਰ: ਅਜੈ ਕੁਮਾਰ, ਜਲੰਧਰ ਪੰਜਾਬ