ਹੈੱਡਲਾਈਨ:
ਜਲੰਧਰ ਸੈਂਟਰਲ ਦੇ MLA ਰਮਨ ਅਰੋੜਾ ਦੀ ਸੁਰੱਖਿਆ ਤੇ ਸੁਵਿਧਾਵਾਂ ਬਹਾਲ, ਸਿਆਸੀ ਗਲਿਆਰਿਆਂ ‘ਚ ਚਰਚਾ ਤੇਜ਼
ਜਲੰਧਰ: ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੀ ਸੁਰੱਖਿਆ ਅਤੇ ਸਰਕਾਰੀ ਸੁਵਿਧਾਵਾਂ ਮੁੜ ਬਹਾਲ ਹੋਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਧਿਰਾਂ ਵੱਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਇਸ ਦੌਰਾਨ ਰਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਵਿਵਸਥਾ ਸਪਸ਼ਟ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਸਰਕਾਰੀ ਸਰੋਤਾਂ ਮੁਤਾਬਕ ਸੁਰੱਖਿਆ ਬਹਾਲੀ ਫੈਸਲਾ ਤਾਜ਼ਾ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹਾਲਾਂਕਿ ਵਿਰੋਧੀ ਪੱਖ ਇਸ ਮਾਮਲੇ ‘ਤੇ ਸਵਾਲ ਖੜੇ ਕਰ ਰਿਹਾ ਹੈ ਅਤੇ ਪੂਰੀ ਜਾਣਕਾਰੀ ਦੀ ਮੰਗ ਕਰ ਰਿਹਾ ਹੈ।
ਰਿਪੋਰਟਰ: ਅਜੈ ਕੁਮਾਰ, ਜਲੰਧਰ ਪੰਜਾਬ