AAP ਛੱਡ ਕੇ BJP ‘ਚ ਜਾਣ ਵਾਲੇ ਸੰਸਦ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਪੰਜਾਬ ‘ਚ 2 FIR, ਗ੍ਰਿਫ਼ਤਾਰੀ ਦੀ ਸੰਭਾਵਨਾ
ਜਲੰਧਰ: ਆਮ ਆਦਮੀ ਪਾਰਟੀ ਛੱਡ ਕੇ BJP ‘ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਪੰਜਾਬ ਵਿੱਚ ਦੋ FIR ਦਰਜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸਰੋਤਾਂ ਮੁਤਾਬਕ ਮਾਮਲਾ ਗੰਭੀਰ ਹੋਣ ਕਾਰਨ ਕਦੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ।
ਇਸ ਸਬੰਧ ਵਿੱਚ ਪੰਜਾਬ ਪੁਲਿਸ ਦੀ ਟੀਮ ਦਿੱਲੀ ਪਹੁੰਚ ਗਈ ਹੈ ਅਤੇ ਸੰਦੀਪ ਪਾਠਕ ਦੇ ਘਰ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਅਧਿਕਾਰਿਕ ਤੌਰ ‘ਤੇ ਇਸ ਬਾਰੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ।
ਸਿਆਸੀ ਗਲਿਆਰਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਪ੍ਰਤੀਕਿਰਿਆ ਵੀ ਆ ਰਹੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰਿਪੋਰਟਰ: ਅਜੈ ਕੁਮਾਰ, ਜਲੰਧਰ ਪੰਜਾਬ**