logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮਹਿਲ ਕਲਾਂ: ਸਰਪੰਚ ਜਗਜੀਵਨ ਸਿੰਘ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ

ਮਹਿਲ ਕਲਾਂ : ਮਹਿਲ ਕਲਾਂ ਦੇ ਨਾਲ ਲੱਗਦੇ ਪਿੰਡ ਕਲਾਲ ਮਾਜਰਾ ਦਾ ਸਰਪੰਚ ਜਗਜੀਵਨ ਸਿੰਘ ਤਿੰਨ ਪੰਚਾਇਤ ਮੈਂਬਰਾਂ ਹਰਜਿੰਦਰ ਸਿੰਘ, ਭਰਪੂਰ ਸਿੰਘ ਅਤੇ ਗੁਰਚਰਨ ਸਿੰਘ ਸਮੇਤ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ। ਸਰਪੰਚ ਨੇ ਵਿਧਾਨ ਸਭਾ ਹਲਕੇ ਮਹਿਲ ਕਲਾਂ ਦੇ ਵਿਧਾਇਕ ਉੱਤੇ ਆਪਣੀ ਪੰਚਾਇਤ ਦੇ ਕੰਮਾਂ ਵਿੱਚ ਦਖਲਅੰਦਾਜ਼ੀ ਦਾ ਦੋਸ਼ ਲਗਾਇਆ। ਉਹਨਾਂ ਦਾ ਕਹਿਣਾ ਹੈ ਕਿ ਪਿੰਡ ਦੀ ਪੰਚਾਇਤ ਸਹਿਮਤੀ ਨਾਲ ਕੰਮ ਕਰ ਰਹੀ ਹੈ ਅਤੇ ਕਿਸੇ ਨੂੰ ਕੋਈ ਗਿਲਾ ਸ਼ਿਕਵਾ ਨਹੀਂ ਹੈ।

ਸਰਪੰਚ ਜਗਜੀਵਨ ਸਿੰਘ ਨੇ ਕਿਹਾ ਕਿ ਜਦ ਤੱਕ ਪ੍ਰਬੰਧਕ ਪਿੰਡ ਤੋਂ ਹਟਾਇਆ ਨਹੀਂ ਜਾਂਦਾ ਉਹ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਨਹੀਂ ਉਤਰੂਗਾ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਿਵਲ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਹਨ। ਤਹਿਸੀਲਦਾਰ ਮਹਿਲ ਕਲਾਂ ਅਤੇ ਬੀਡੀਪੀਓ ਭੂਸ਼ਨ ਕੁਮਾਰ ਵੀ ਘਟਨਾ ਸਥਾਨ 'ਤੇ ਮੌਜੂਦ ਹਨ। ਬੀਡੀਪੀਓ ਭੂਸ਼ਨ ਕੁਮਾਰ ਨੇ ਦੱਸਿਆ ਕਿ ਮਾਣਯੋਗ ਕੋਰਟ ਨੇ ਕਿਹਾ ਸੀ ਕਿ ਜੇ ਬਹੁਮਤ ਮਿਲ ਜਾਂਦੀ ਤਾਂ ਪ੍ਰਬੰਧਕ ਲਗਾਉਣ ਦੀ ਲੋੜ ਨਹੀਂ ਸੀ, ਪਰ ਅਧਿਕਾਰੀਆਂ ਮਾੰਨਦੇ ਹਨ ਕਿ ਬਹੁਮਤ ਪੂਰੀ ਨਹੀਂ ਹੈ ਇਸ ਲਈ ਪ੍ਰਬੰਧਕ ਲਗਾਇਆ ਗਿਆ ਹੈ।

4
13 views

Comment