ਮੋਰਿੰਡਾ ਵਿੱਚ ਪੁਲਿਸ ਨੇ ਸਖ਼ਤ ਨਾਕਾਬੰਦੀ ਤੇ ਚੈਕਿੰਗ ਮੁਹਿੰਮ ਚਲਾਈ
ਮੋਰਿੰਡਾ: ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਡੀਜੀਪੀ, ਡੀਆਈਜੀ ਅਤੇ ਐਸਐਸਪੀ ਦੀਆਂ ਹਦਾਇਤਾਂ ਅਨੁਸਾਰ ਮੋਰਿੰਡਾ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਕਾਈਨੌਰ ਚੌਂਕ ਅਤੇ ਸਰਹਿੰਦ ਬਾਈਪਾਸ ਸਮੇਤ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਮੁਹਿੰਮ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਅਤੇ ਵਾਹਨਾਂ ਦੀ ਤਲਾਸ਼ੀ ਕਰਕੇ ਕੋਈ ਨਜਾਇਜ਼ ਹਥਿਆਰ ਜਾਂ ਨਸ਼ੀਲੇ ਪਦਾਰਥ ਲਿਜਾਣ ਤੋਂ ਰੋਕਿਆ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਲਗਭਗ 15 ਤੋਂ 20 ਵਾਹਨਾਂ ਦੇ ਚਲਾਨ ਜਾਰੀ ਕੀਤੇ ਗਏ। ਡੀਐਸਪੀ ਗੁਰਜੀਤ ਸਿੰਘ ਅਤੇ ਐਸਐਚਓ ਗੁਰਮੁਖ ਸਿੰਘ ਨੇ ਕਾਨੂੰਨ ਵਿਰੁੱਧ ਗਤੀਵਿਧੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤਨਦੇਹੀ ਨਾਲ ਜਾਰੀ ਰੱਖਣ ਦੀ ਗੱਲ ਕੀਤੀ ਹੈ।