ਐਸੋਸੀਏਟ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ,
ਸਿਵਲ ਸਰਵਿਸ ਰੂਲ,ਪੇਅ ਸਕੇਲ ਜਲਦ ਲਾਗੂ ਕਰਨ ਦੀ ਮੰਗ
ਐਸੋਸੀਏਟ ਅਧਿਆਪਕ ਯੂਨੀਅਨ ਦੇ ਸੀਨੀਅਰ ਆਗੂ ਭਗਵਾਨ ਦਾਸ ਸੈਣੀ ਨੇ ਪ੍ਰੈਸ ਨੂੰ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਐਸੋਸੀਏਟ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਣ ਬੁੱਝ ਕੇ ਹੱਲ ਨਹੀਂ ਕਰ ਰਹੀ.। ਜਿਸ ਕਾਰਨ ਪੰਜਾਬ ਭਰ ਦੇ ਐਸੋਸੀਏਟ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਦੁੱਖ ਦੀ ਲਹਿਰ ਪਾਈ ਜਾ ਰਹੀ ਹੈ। ਜਦ ਕਿ ਪਹਿਲਾਂ ਹੀ ਪਿੱਛਲੀਆ ਸਰਕਾਰਾਂ ਨੇ ਅੰਗਰੇਜ਼ਾਂ ਦੇ ਨਕਸ਼ੇ ਕਦਮ ਉੱਪਰ ਚੱਲਦੇ ਹੋਏ ਇਹਨਾਂ ਅਧਿਆਪਕਾਂ ਦਾ ਜੋ ਸ਼ੋਸ਼ਣ ਕੀਤਾ ਹੈ ਉਸ ਨੂੰ ਬਰਦਾਸ਼ਤ ਕਰਨਾ ਔਖਾ ਹੈ। ਆਰਟੀਕਲ 39 (ਡੀ ) ਬਰਾਬਰ ਕੰਮ ਬਰਾਬਰ ਤਨਖਾਹ ਦੇ ਅਧਿਕਾਰ ਨੂੰ ਪੈਰਾਂ ਥੱਲੇ ਕੁਚਲਿਆ ਜਾ ਰਿਹਾ ਹੈ।ਪੰਜਾਬ ਭਰ ਦੇ ਐਸੋਸੀਏਟ ਅਧਿਆਪਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੂੰ ਜੋਰਦਾਰ ਮੰਗ ਕੀਤੀ ਜਾਂਦੀ ਹੈ ਕਿ ਐਸੋਸੀਏਟ ਅਧਿਆਪਕਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਕੇ ਸਰਕਾਰ ਆਪਣਾ ਵਾਅਦਾ ਪੂਰਾ ਕਰੇ। ਤਾਂ ਜੋ ਇਹਨਾਂ ਅਧਿਆਪਕਾਂ ਨੂੰ ਸੰਘਰਸ਼ ਦੇ ਰਸ਼ਤੇ ਉੱਪਰ ਨਾ ਚੱਲਣਾ ਪਵੇ।