logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅਬੋਹਰ: ਅਬੋਹਰ-ਫਾਜ਼ਿਲਕਾ ਰੋਡ 'ਤੇ ਪਿੰਡ ਰਾਮਸਰਾ ਦੇ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇੱਕ ਚਾਰ ਸਾਲ ਦੇ ਮਾਸੂਮ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ

ਅਬੋਹਰ: ਅਬੋਹਰ-ਫਾਜ਼ਿਲਕਾ ਰੋਡ 'ਤੇ ਪਿੰਡ ਰਾਮਸਰਾ ਦੇ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇੱਕ ਚਾਰ ਸਾਲ ਦੇ ਮਾਸੂਮ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਕ ਤੇਜ਼ ਰਫਤਾਰ ਪਿਕਅੱਪ ਗੱਡੀ ਅਤੇ ਈ-ਰਿਕਸ਼ਾ ਵਿਚਕਾਰ ਹੋਈ ਜ਼ਬਰਦਸਤ ਟੱਕਰ ਹੋਈ। ਜਿਸ ਕਾਰਨ ਮੌਕੇ ਉੱਤੇ ਚੀਕ-ਚਿਹਾੜਾ ਮਚ ਗਿਆ।
ਜਾਣਕਾਰੀ ਅਨੁਸਾਰ ਇੱਕ ਪਰਿਵਾਰ ਈ-ਰਿਕਸ਼ਾ 'ਤੇ ਸਵਾਰ ਹੋ ਕੇ ਕਣਕ ਦੀਆਂ ਬੋਰੀਆਂ ਲੈ ਕੇ ਜਾ ਰਿਹਾ ਸੀ। ਜਿਵੇਂ ਹੀ ਉਹ ਰਾਮਸਰਾ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਪਿਕਅੱਪ ਗੱਡੀ ਨੇ ਰਿਕਸ਼ੇ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਇੱਕ ਮਹਿਲਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਹੈ, ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਤੜਫਦੇ ਰਹੇ ਜ਼ਖਮੀ, ਕਿਸੇ ਨੇ ਨਹੀਂ ਫੜਾਈ ਬਾਂਹ
ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਵਤੀਰੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਕਾਫੀ ਦੇਰ ਤੱਕ ਜ਼ਖਮੀ ਸੜਕ 'ਤੇ ਤੜਫਦੇ ਰਹੇ, ਪਰ ਕਿਸੇ ਵੀ ਰਾਹਗੀਰ ਨੇ ਉਨ੍ਹਾਂ ਦੀ ਮਦਦ ਲਈ ਹੱਥ ਅੱਗੇ ਨਹੀਂ ਵਧਾਇਆ। ਦੋਸ਼ ਲਾਇਆ ਜਾ ਰਿਹਾ ਹੈ ਕਿ ਜੇਕਰ ਸਮੇਂ ਸਿਰ ਮਦਦ ਮਿਲ ਜਾਂਦੀ ਤਾਂ ਸ਼ਾਇਦ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਸੀ। ਇਸ ਤੋਂ ਇਲਾਵਾ ਪੁਲਸ ਅਤੇ ਐਂਬੂਲੈਂਸ ਦੇ ਵੀ ਦੇਰੀ ਨਾਲ ਪਹੁੰਚਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੁਲਸ ਵੱਲੋਂ ਜਾਂਚ ਜਾਰੀ
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪਿਕਅੱਪ ਚਾਲਕ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ

6
90 views

Comment