logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਿਰੋਜ਼ਪੁਰ (ਕੁਮਾਰ, ਪਰਮਜੀਤ, ਆਨੰਦ) : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਤੇ ਬੀ. ਐੱਸ. ਐੱਫ. ਨੇ ਇਕ ਚਾਈਨਾ ਮੇਡ ਡਰੋਨ ਬਰਾਮਦ ਕੀਤਾ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਆਨੰਦ) : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਤੇ ਬੀ. ਐੱਸ. ਐੱਫ. ਨੇ ਇਕ ਚਾਈਨਾ ਮੇਡ ਡਰੋਨ ਬਰਾਮਦ ਕੀਤਾ ਹੈ, ਜਿਸ ਸਬੰਧੀ ਬੀ. ਐੱਸ. ਐੱਫ. ਅਧਿਕਾਰੀਆਂ ਵੱਲੋਂ ਦਿੱਤੀ ਗਈ ਲਿਖ਼ਤੀ ਜਾਣਕਾਰੀ ਦੇ ਆਧਾਰ ਤੇ ਪੁਲਸ ਨੇ ਥਾਣਾ ਮਮਦੋਟ ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਜਾਣਕਾਰੀ ਚ ਕੰਪਨੀ ਕਮਾਂਡਰ ਡੀ. ਟੀ. ਮਲ ਦੋਨਾਂ ਤੇਲੂਮਲ ਬੀ. ਓ. ਪੀ. ਦੇ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਸਰਚ ਆਪਰੇਸ਼ਨ ਚਲਾਉਂਦੇ ਹੋਏ ਡੀਜੇ ਵਨ ਮੈਵਿਕ ਫੋਰ ਪ੍ਰੋ ਚਾਈਨਾ ਮੇਡ ਛੋਟਾ ਡਰੋਨ ਬਰਾਮਦ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨੂੰ ਲੈ ਕੇ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

3
67 views

Comment