ਨੌਜਵਾਨਾਂ ਲਈ ਪ੍ਰੇਰਣਾ ਬਣੇ ਡਾ. ਮਨਜੀਤ ਸਿੰਘ ਸੇਵਾ ਅਤੇ ਮਨੁੱਖਤਾ ਦੀ ਮਿਸਾਲ
ਨਿਸ਼ਕਾਮ ਸੇਵਾ ਨਾਲ ਦਿਲ ਜਿੱਤ ਰਹੇ ਡਾ. ਮਨਜੀਤ ਸਿੰਘ
ਮੱਲਾਂਵਾਲਾ : ( ਤਿਲਕ ਸਿੰਘ ਰਾਏ )- ਭਾਈ ਘਨਈਆ ਜੀ ਹੈਲਥ ਮਿਸ਼ਨ ਪੰਜਾਬ ਵੱਲੋਂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸੇਵਾਵਾਂ ਨੂੰ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸਹਿਯੋਗ ਅਤੇ ਸਰਾਹਨਾ ਮਿਲ ਰਹੀ ਹੈ। ਸੰਸਥਾ ਦੇ ਪ੍ਰਧਾਨ ਡਾ. ਮਨਜੀਤ ਸਿੰਘ ਆਪਣੀ ਨਿਮਰਤਾ, ਨੇਕ ਸੋਚ ਅਤੇ ਨਿਸ਼ਕਾਮ ਸੇਵਾ ਭਾਵਨਾ ਕਰਕੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣਦੇ ਜਾ ਰਹੇ ਹਨ।
ਸਮਾਜਿਕ ਅਤੇ ਸਿਹਤ ਸੇਵਾਵਾਂ ਵਿੱਚ ਡਾ. ਮਨਜੀਤ ਸਿੰਘ ਦੀ ਲਗਾਤਾਰ ਭੂਮਿਕਾ ਨੂੰ ਵੇਖਦੇ ਹੋਏ ਇਲਾਕੇ ਦੇ ਪਤਵੰਤੇ ਵਿਅਕਤੀਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਜਿਹੇ ਸੇਵਾਦਾਰ ਬਹੁਤ ਘੱਟ ਮਿਲਦੇ ਹਨ, ਜੋ ਬਿਨਾਂ ਕਿਸੇ ਲਾਲਚ ਅਤੇ ਸਵਾਰਥ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਸੇਵਾ ਕਰ ਰਹੇ ਹਨ।
ਡਾ. ਮਨਜੀਤ ਸਿੰਘ ਵੱਲੋਂ ਲੋੜਵੰਦ ਪਰਿਵਾਰਾਂ, ਬਿਮਾਰ ਲੋਕਾਂ ਅਤੇ ਬੱਚਿਆਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਖ਼ਾਸ ਤੌਰ ਤੇ ਨੌਜਵਾਨ ਵਰਗ ਉਹਨਾਂ ਦੀ ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਤੋਂ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ।
ਇਸ ਮੌਕੇ ਇਲਾਕੇ ਦੇ ਸਨਮਾਨਿਤ ਵਿਅਕਤੀਆਂ ਨੇ ਕਿਹਾ ਕਿ ਡਾ. ਮਨਜੀਤ ਸਿੰਘ ਵਰਗੇ ਨੌਜਵਾਨ ਸਮਾਜ ਦਾ ਮਾਣ ਹਨ ਅਤੇ ਉਹਨਾਂ ਦੀ ਸੋਚ ਨੂੰ ਸਲਾਮ ਕਰਨਾ ਬਣਦਾ ਹੈ। ਉਹਨਾਂ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਹੀ ਸਮਾਜ ਵਿੱਚ ਮਨੁੱਖਤਾ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।
ਇਸ ਮੀਟਿੰਗ ਵਿੱਚ ਡਾ. ਸਤਵਿੰਦਰ ਸਿੰਘ, ਪਾਸਟਰ ਸ਼ਿਮੋਨ ਜੀ, ਸ. ਜਗੀਰ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ ਦੂਲੇ ਵਾਲਾ, ਗੁਰਭੇਜ ਸਿੰਘ ਸੰਧਾ, ਆਸ਼ਾ ਸ਼ਰਮਾ, ਵਰਿੰਦਰ ਸਿੰਘ, ਦਿਨੇਸ਼ ਚੌਧਰੀ ਅਤੇ ਦਿਲਬਾਗ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਭ ਮੈਂਬਰਾਂ ਨੇ ਸੰਸਥਾ ਦੇ ਆਉਣ ਵਾਲੇ ਸਮੇਂ ਦੇ ਕਾਰਜਾਂ ਲਈ ਆਪਣੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ।