logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅੱਠਵੇਂ ਦਿਨ ਵੀ ਜਾਰੀ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ, ਮੱਲਾਂਵਾਲਾ ਚ ਪੰਜਾਬ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ

ਮੱਲਾਂਵਾਲਾ ਮੇਨ ਚੌਕ ਬੰਦ ਕਰ ਪੰਜਾਬ ਸਰਕਾਰ ਖ਼ਿਲਾਫ਼ ਲਾਏ ਨਾਅਰੇ

ਮੱਲਾਂਵਾਲਾ : - (ਤਿਲਕ ਸਿੰਘ ਰਾਏ ) ਨਗਰ ਪੰਚਾਇਤ ਮੱਲਾਂਵਾਲਾ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਅੱਜ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਈ। ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਵੱਲੋਂ ਨਗਰ ਪੰਚਾਇਤ ਦਫ਼ਤਰ ਤੋਂ ਰੋਸ ਮਾਰਚ ਕੱਢਿਆ ਗਿਆ ਜੋ ਮੇਨ ਚੌਂਕ ਬਸ ਸਟੈਂਡ ਮੱਲਾਂਵਾਲਾ ਤੱਕ ਪਹੁੰਚਿਆ। ਇਸ ਦੌਰਾਨ ਕਰੀਬ 40 ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਲਾਲ ਝੰਡੇ ਵੀ ਨਜ਼ਰ ਆਏ।

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਚੰਦੂ ਨੇ ਕਿਹਾ ਕਿ ਸਫਾਈ ਕਰਮਚਾਰੀ ਹਰ ਰੋਜ਼ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦਾ ਕੂੜਾ ਅਤੇ ਗੰਦ ਇਕੱਠਾ ਕਰਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਹੱਕਾਂ ਤੋਂ ਵੰਚਿਤ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, ਅਸੀਂ ਵੀ ਇਨਸਾਨ ਹਾਂ ਅਤੇ ਸਾਨੂੰ ਵੀ ਇੱਜ਼ਤ ਨਾਲ ਜੀਣ ਦਾ ਹੱਕ ਹੈ। ਜਦੋਂ ਤੱਕ ਸਾਡੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਸੰਘਰਸ਼ ਅਤੇ ਹੜਤਾਲ ਜਾਰੀ ਰਹੇਗੀ, ਭਾਵੇਂ ਲੜਾਈ ਕਿੰਨੀ ਵੀ ਲੰਮੀ ਕਿਉਂ ਨਾ ਹੋਵੇ।

ਹੜਤਾਲ ਦੇ ਚੱਲਦਿਆਂ ਸ਼ਹਿਰ ਵਿੱਚ ਕਈ ਥਾਵਾਂ ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਗੰਦਗੀ ਕਾਰਨ ਬਦਬੂ ਅਤੇ ਮੱਛਰਾਂ ਦੀ ਸਮੱਸਿਆ ਵੱਧ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਸਬੇ ਦੇ ਕਈ ਨਿਵਾਸੀਆਂ ਨੇ ਵੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ, ਨਹੀਂ ਤਾਂ ਸ਼ਹਿਰ ਦੀ ਸਫਾਈ ਪ੍ਰਣਾਲੀ ਹੋਰ ਵੀ ਪ੍ਰਭਾਵਿਤ ਹੋ ਸਕਦੀ ਹੈ।

ਸਫਾਈ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੱਗੇ ਵੱਡੇ ਪੱਧਰ ਤੇ ਸੰਘਰਸ਼ ਵਿੱਢੀਆ ਜਾਵੇਗਾ।

0
0 views

Comment