ਨਵਾਂਸ਼ਹਿਰ: ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ
ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਅਧੀਨ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ 1918 ਦੀ ਧਾਰਾ 3 ਦੇ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 12 ਜੁਲਾਈ 2026 ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਮਾਲੀ ਨੁਕਸਾਨ ਦਾ ਖਤਰਾ ਬਣਿਆ ਹੈ। ਇਸ ਲਈ ਸੁਰੱਖਿਆ ਵਧਾਉਣ ਲਈ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਬੰਧਤ ਪੰਚਾਇਤਾਂ ਰਾਹੀਂ ਇਸ ਹੁਕਮ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹਨ।