logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ਼ਹੀਦ ਭਗਤ ਸਿੰਘ ਨਗਰ ਵਿੱਚ ਪਟਾਕੇ ਅਤੇ ਦਰੱਖਤਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਅਤੇ ਖੁਸ਼ੀ ਦੇ ਤਿਉਹਾਰਾਂ ’ਤੇ ਪਟਾਕੇ ਚਲਾਉਣ ’ਤੇ ਪੂਰੀ ਤਰ੍ਹਾਂ ਮਨਾਹੀ ਕਰ ਦਿੱਤੀ ਹੈ। ਇਹ ਹੁਕਮਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨਾਂ 23548 ਆਫ਼ 2017 ਅਤੇ 23905 ਆਫ਼ 2017 ਦੇ ਹੁਕਮਾਂ ਦੀ ਪਾਲਣਾ ਲਈ ਜਾਰੀ ਕੀਤੇ ਗਏ ਹਨ। ਇਹ ਪਾਬੰਦੀ 12 ਜੁਲਾਈ 2026 ਤੱਕ ਲਾਗੂ ਰਹੇਗੀ।

ਨਵਾਂਸ਼ਹਿਰ: ਉਨ੍ਹਾਂ ਨੇ ਭਾਰਤੀ ਨਾਗਰਿਕ ਸੁਰਸਾ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਜੇ ਕਿਸੇ ਵਿਸ਼ੇਸ਼ ਹਾਲਤ ਵਿੱਚ ਇਹ ਰੁੱਖ ਕੱਟਣ ਜ਼ਰੂਰੀ ਹੋਵੇ ਤਾਂ ਸਿਰਫ ਜੰਗਲਾਤ ਵਿਭਾਗ ਜਾਂ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾ ਸਕਦੇ ਹਨ। ਇਨ੍ਹਾਂ ਰੁੱਖਾਂ ਦੀ ਧਾਰਮਿਕ ਮਹੱਤਤਾ ਅਤੇ ਵਾਤਾਵਰਨ ਅਤੇ ਜੰਗਲੀ ਜੀਵਾਂ ਲਈ ਵੱਡੇ ਯੋਗਦਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀਆਂ ਵੀ 12 ਜੁਲਾਈ 2026 ਤੱਕ ਲਾਗੂ ਰਹਿਣਗੀਆਂ।

2
78 views

Comment