ਰਾਜ ਚੋਣ ਕਮਿਸ਼ਨ ਵੱਲੋਂ ਰੁਬਿੰਦਰਜੀਤ ਸਿੰਘ ਬਰਾੜ ਜ਼ਿਲ੍ਹਾ ਫਰੀਦਕੋਟ ਦੇ ਚੋਣ ਅਬਜ਼ਰਵਰ ਨਿਯੁਕਤ
ਫਰੀਦਕੋਟ, 16 ਮਈ 2026 ( ਨਾਇਬ ਰਾਜ )
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਲਈ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ, ਆਈ.ਏ.ਐਸ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਕੁਮਾਰ ਚਾਬਾ ਨੇ ਦੱਸਿਆ ਕਿ ਉਪ ਮੰਡਲ ਅਫ਼ਸਰ ਡਰੇਨਜ, ਫਰੀਦਕੋਟ ਨੂੰ ਚੋਣ ਅਬਜ਼ਰਵਰ ਦੇ ਸਹਾਇਕ ਲਾਇਜ਼ਨ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹੇ ਦੇ ਨਾਗਰਿਕ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਚੋਣ ਅਬਜ਼ਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ, ਆਈ.ਏ.ਐਸ ਨਾਲ ਮੋਬਾਈਲ ਨੰਬਰ 97813-31102 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਹਾਇਕ ਲਾਇਜ਼ਨ ਅਫ਼ਸਰ ਸ੍ਰੀ ਗੁਰਜੀਤ ਸਿੰਘ, ਉਪ ਮੰਡਲ ਅਫ਼ਸਰ ਡਰੇਨਜ ਨਾਲ ਮੋਬਾਈਲ ਨੰਬਰ 90410-80543 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ