logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਫਰੀਦਕੋਟ, 18 ਮਈ 2026(ਨਾਇਬ ਰਾਜ)

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ, ਆਈ.ਏ.ਐੱਸ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਵਿੱਚ ਹਾਜ਼ਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸ਼ਡਿਊਲ ਅਨੁਸਾਰ ਮਿਤੀ 25.06.2026 ਤੋਂ 24.07.2026 ਤੱਕ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਗੇ ਅਤੇ ਇਸੇ ਦੌਰਾਨ ਹੀ ਮਿਤੀ 24.07.2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਜਾਵੇਗੀ। ਜਿੰਨ੍ਹਾਂ ਵੋਟਰਾਂ ਤੋਂ ਗਣਨਾ ਫਾਰਮ ਪ੍ਰਾਪਤ ਹੋਣਗੇ ਉਹਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਉਪਰੰਤ ਮਿਤੀ 31.07.2026 ਨੂੰ ਡਰਾਫਟ ਵੋਟਰ ਸੂਚੀ ਪਬਲਿਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਮਿਤੀ 31.07.2026 ਤੋਂ 30.08.2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਇਸ ਦੌਰਾਨ ਹੀ ਮਿਤੀ 31.07.2026 ਤੋਂ 28.09.2026 ਤੱਕ ਇਹਨਾਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਕੀਤੇ ਗਏ ਸਾਰੇ ਸੋਧਾਂ/ਜੋੜ/ਮਿਟਾਉਣ ਅਤੇ ਰੈਸ਼ਨੇਲਾਈਜ਼ੇਸ਼ਨ ਦੇ ਆਧਾਰ ਤੇ ਮਿਤੀ 01.10.2026 ਨੂੰ ਅਪਡੇਟਿਡ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਪੂਰਾ ਕਰਨ ਲਈ ਰਾਜਨੀਤਕ ਪਾਰਟੀਆਂ ਦੀ ਇਸ ਵਿੱਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਬੀ.ਐਲ.ਓਜ਼ ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਯੋਗ ਨਾਗਰਿਕ ਬਤੌਰ ਵੋਟਰ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਬਤੌਰ ਵੋਟਰ ਰਜਿਸਟਰ ਨਾ ਹੋਵੇ।

ਇਸ ਮੀਟਿੰਗ ਵਿੱਚ ਸ੍ਰੀਮਤੀ ਪੂਨਮ ਸਿੱਧੂ, ਚੋਣ ਤਹਿਸੀਲਦਾਰ, ਫਰੀਦਕੋਟ ਅਤੇ ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਤੋਂ ਸ੍ਰੀ ਜਲੌਰ ਸਿੰਘ (ਆਮ ਆਦਮੀ ਪਾਰਟੀ), ਸ੍ਰੀ ਮਨਦੀਪ ਸਿੰਘ (ਸ਼੍ਰੋਮਣੀ ਅਕਾਲੀ ਦਲ), ਸ੍ਰੀ ਗੁਰਭਜਨ ਸਿੰਘ ਸੰਧੂ (ਇੰਡੀਅਨ ਨੈਸ਼ਨਲ ਕਾਂਗਰਸ), ਸ੍ਰੀ ਮਨਜੀਤ ਸਿੰਘ (ਬਹੁਜਨ ਸਮਾਜ ਪਾਰਟੀ) ਅਤੇ ਸ੍ਰੀ ਅਪਾਰ ਸਿੰਘ ਸੰਧੂ [ਕਮਿਊਨਿਸਟ ਪਾਰਟੀ ਆਫ ਇੰਡੀਆ (ਐੱਮ)] ਆਦਿ ਮੌਜੂਦ

0
68 views

Comment