ਜਲੰਧਰ: ਮਹਿਲਾ ਸਤਿਕਾਰ ਯੋਜਨਾ ਦੀ ਸ਼ੁਰੂਆਤ
ਜਲੰਧਰ: ਪੰਜਾਬ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਮਹਿਲਾ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਫਾਰਮ ਭਰਨ ਲਈ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮਹਿਲਾ ਸਖੀਆਂ ਨੂੰ ਮੁਫ਼ਤ ਫਾਰਮ ਭਰਨ ਬਾਰੇ ਜਾਣਕਾਰੀ ਦਿੱਤੀ ਗਈ।
ਲੋਹੀਆਂ ਖ਼ਾਸ ਜਲੰਧਰ ਸੀ ਡੀਪੀਓ ਦਫ਼ਤਰ ਦੇ ਸਟਾਫ਼ ਵੱਲੋਂ ਪੱਤਰਕਾਰ ਕਰਨੈਲ ਸਿੰਘ ਪਿੱਪਲੀ ਸਮੇਤ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਗਈ ਕਿ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਈ ਜਾਵੇ ਤਾਂ ਜੋ ਯੋਜਨਾ ਦਾ ਲਾਭ ਸਾਰੇ ਲੈ ਸਕਣ।