logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜਲਾਲਾਬਾਦ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਜਲਾਲਾਬਾਦ : ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ਤੇ ਟਾਹਲਾ ਸਾਹਿਬ ਗੁਰਦੁਆਰਾ ਨੇੜੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ

ਜਲਾਲਾਬਾਦ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ
ਜਲਾਲਾਬਾਦ : ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ’ਤੇ ਟਾਹਲਾ ਸਾਹਿਬ ਗੁਰਦੁਆਰਾ ਨੇੜੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪੈਟਰੋਲ ਪੰਪ ਕੋਲ ਆਈ20 ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਦੋ ਅਣਵਿਆਹੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ ਮੰਡੀ ਲਾਧੂਕਾ ਦੇ ਰਹਿਣ ਵਾਲੇ ਸਾਜਨ ਕੁਮਾਰ ਪੁੱਤਰ ਜਗਦੀਸ਼ ਸਿੰਘ ਅਤੇ ਵਿਸ਼ਾਲ ਕੁਮਾਰ ਪੁੱਤਰ ਖ਼ਰੈਤ ਲਾਲ ਮੋਟਰਸਾਈਕਲ ’ਤੇ ਦਵਾਈ ਲੈਣ ਲਈ ਫ਼ਰੀਦਕੋਟ ਜਾ ਰਹੇ ਸਨ। ਜਿਵੇਂ ਹੀ ਉਹ ਟਾਹਲਾ ਸਾਹਿਬ ਗੁਰਦੁਆਰਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਆਈ20 ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ।
ਹਾਦਸੇ ਵਿੱਚ ਕਾਰ ਸਵਾਰ ਗੁਰਜੀਤ ਸਿੰਘ ਪੁੱਤਰ ਭਜਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਵਾਸੀ ਗੱਜ ਰਵਾਲ, ਲੁਧਿਆਣਾ ਵੀ ਗੰਭੀਰ ਜ਼ਖ਼ਮੀ ਹੋ ਗਏ। ਦੋਹਾਂ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਅਮੀਰ ਖ਼ਾਸ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਇਸ ਦਰਦਨਾਕ ਹਾਦਸੇ ਤੋਂ ਬਾਅਦ ਮੰਡੀ ਲਾਧੂਕਾ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਵੱਧ ਰਹੇ ਸੜਕ ਹਾਦਸਿਆਂ ’ਤੇ ਚਿੰਤਾ ਜਤਾਉਂਦਿਆਂ ਪ੍ਰਸ਼ਾਸਨ ਤੋਂ ਸੜਕ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

2
67 views

Comment